ਪੰਜਾਬ ਦੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜਨਾਹ ਦੇ ਮਾਮਲੇ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਬੈਂਸ ਸ਼ੁੱਕਰਵਾਰ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ । ਬੈਂਸ ਦਾ ਅੱਜ ਮਹਾਂਨਗਰ ਵਿੱਚ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੇ ਸਮਰਥਕ ਗੱਡੀਆਂ ਦੇ ਕਾਫਲੇ ਨਾਲ ਬਰਨਾਲਾ ਪਹੁੰਚ ਰਹੇ ਹਨ।
ਉਨ੍ਹਾਂ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਬੈਂਸ ਸ਼ੁੱਕਰਵਾਰ ਸਵੇਰੇ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਸਵਾਗਤ ਕਰਨ ਲਈ ਜ਼ਰੂਰ ਪਹੁੰਚੋ । ਦੱਸ ਦੇਈਏ ਕਿ ਸਿਮਰਜੀਤ ਬੈਂਸ ਦੇ ਬਾਹਰ ਆਉਣ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਇੱਕ ਵਾਰ ਫਿਰ ਤੋਂ ਲੋਕ ਇਨਸਾਫ਼ ਪਾਰਟੀ ਵਿੱਚ ਜਾਨ ਦੀ ਉਮੀਦ ਬੱਝੀ ਹੋਈ ਹੈ।
ਇਹ ਵੀ ਪੜ੍ਹੋ: ਤੁਰਕੀ ਭੂਚਾਲ ਨੇ ਖੋਹ ਲਏ ਪਰਿਵਾਰ ਦੇ 25 ਜੀਅ, ਲਾਸ਼ਾਂ ਨਾਲ ਲਿਪਟ ਕੁਰਲਾ ਰਿਹਾ ਬੰਦਾ
ਬੈਂਸ ਨੇ ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਬੈਂਸ ਨੂੰ ਇੱਥੋਂ ਰਾਹਤ ਮਿਲੀ ਹੈ। ਲੁਧਿਆਣਾ ਜੇਲ੍ਹ ਵਿੱਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜ ਦਿੱਤਾ ਗਿਆ ਸੀ ।
ਜ਼ਿਕਰਯੋਗ ਹੈ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ਵਿੱਚ ਮਹਿਲਾ ਨੇ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ‘ਤੇ ਜਬਰ-ਜਨਾਹ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: