ਪੰਜਾਬ ਦੇ ਲੁਧਿਆਣਾ ਜਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਹਯਾਤ ਰੀਜੈਂਸੀ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਰਾਹੀਂ ਹਯਾਤ ਰੀਜੈਂਸੀ ਦੀ ਮੇਲ ‘ਤੇ ਭੇਜੀ ਗਈ। ਇਨ੍ਹਾਂ ਹੀ ਨਹੀਂ ਇਸ ਤੋਂ ਬਾਅਦ ਅਣਪਛਾਤੇ ਵਿਅਕਤੀ ਨੇ ਫੋਨ ਵੀ ਕੀਤਾ। ਹਯਾਤ ਰੀਜੈਂਸੀ ਦੇ ਮੈਨੇਜਰ ਨੇ ਇਸ ਸਬੰਧੀ ਤੁਰੰਤ ਜ਼ਿਲ੍ਹਾ ਪੁਲਿਸ ਨੂੰ ਸੂਚਿਤ ਕੀਤਾ।
ਇਸ ਘਟਨਾ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ JCP ਸੌਮਿਆ ਮਿਸ਼ਰਾ, ADCP ਰੁਪਿੰਦਰ ਕੌਰ ਸਰਾਂ, CIA-1 ਅਤੇ CIA-2 ਸਮੇਤ ਸਾਰੇ ਅਧਿਕਾਰੀ ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਏ। ਪੁਲਿਸ ਵੱਲੋਂ ਫਿਰੋਜ਼ਪੁਰ ਰੋਡ ’ਤੇ ਬਣੀ ਹਯਾਤ ਰਿਜੈਂਸੀ ਨੂੰ ਚਾਰੋਂ ਪਾਸਿਯੋ ਘੇਰਾ ਪਾ ਲਿਆ। ਜਾਣਕਾਰੀ ਅਨੁਸਾਰ 100 ਤੋਂ ਵੱਧ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ। ਹਰ ਵਿਅਕਤੀ ‘ਤੋਂ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਵੱਡੀ ਸਾਜਿਸ਼ ਨੂੰ ਕੀਤਾ ਨਾਕਾਮ, ਲੋਡਿਡ RPG ਸਣੇ ਤਿੰਨ ਗ੍ਰਿਫ਼ਤਾਰ
ਦੱਸ ਦੇਈਏ ਕਿ ਪੁਲਿਸ ਨੇ ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲਗਾ ਲਿਆ ਹੈ। ਉਹ ਵਿਅਕਤੀ ਦਿੱਲੀ ਦਾ ਰਹਿਣ ਵਾਲਾ ਹੈ। ਲੁਧਿਆਣਾ ਪੁਲਿਸ ਨੇ ਦਿੱਲੀ ਪੁਲਿਸ ਨਾਲ ਇਸ ਸਬੰਧੀ ਸੰਪਰਕ ਕੀਤਾ ਹੈ। ਜਲਦ ਹੀ ਪੁਲਿਸ ਦੋਸ਼ੀਆਂ ਤੱਕ ਪਹੁੰਚ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: