Ludhiana more new cases: ਵਿਸ਼ਵ ਭਰ ਵਿੱਚ ਕੋਰੋਨਾ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ। ਕੋਰੋਨਾ ਵਾਇਰਸ ਨੇ ਪੰਜਾਬ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ। ਜ਼ਿਲ੍ਹਾ ਲੁਧਿਆਣਾ ‘ਚ ਵੀ ਕੋਰੋਨਾ ਦੇ ਕਈ ਕੇਸ ਦੇਖਣ ਨੂੰ ਮਿਲੇ ਹਨ। ਲੁਧਿਆਣਾ ‘ਚ ਕੋਰੋਨਾ ਪੀੜਤਾਂ ਦੇ 22 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਲੁਧਿਆਣਾ ਪਾਜੀਟਿਵ ਕੇਸਾਂ ਦਾ ਅੰਕੜਾ 122 ‘ਤੇ ਪਹੁੰਚ ਗਿਆ ਹੈ। ਲੋਕਾਂ ‘ਚ ਇਸ ਦਾ ਡਰ ਬੈਠ ਗਿਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਰਾਜੇਸ਼ ਬੱਗਾ ਦੁਆਰਾ ਕੀਤੀ ਗਈ ਹੈ।