ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀ ਕੋਲੋਂ 135 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਲੁਧਿਆਣਾ ਦੇ ਥਾਣਾ ਸ਼ਿਮਲਾਪੁਰੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਮੰਗਲਵਾਰ ਨੂੰ ਉਨ੍ਹਾਂ ਨੇ ਚੈਕਿੰਗ ਦੌਰਾਨ ਇੱਕ ਉਮਰ 23 ਸਾਲ ਵਿਅਕਤੀ ਨੂੰ ਹੀਰੋ ਸਪਲੈਡਰ ਨੰਬਰੀ PB 91CA 05216 ਰੰਗ ਕਾਲਾ ਸਮੇਤ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜੇ ਵਿਚੋ 135 ਗਰਾਮ ਹੈਰੋਇਨ, 20 ਖਾਲੀ ਪਾਰਦਰਸ਼ੀ ਮੋਮੀ ਲਿਫਾਫੀਆਂ ਅਤੇ ਇੱਕ ਇਲੈਕਟਰੌਨਿਕ ਕੰਡਾ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਛੱਤੀਸਗੜ੍ਹ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 11 ਲੋਕਾਂ ਦੀ ਹੋਈ ਮੌ.ਤ
ਦੋਸ਼ੀ ਦੀ ਪਛਾਣ ਦੀਪਕ ਕੁਮਾਰ ਪੁੱਤਰ ਰਜਿੰਦਰ ਪ੍ਰਸਾਦ ਵਾਸੀ ਪਿੰਡ ਮੋਡਿਆ, ਜਿਲਾ ਗਾਜੀਪੁਰ ਸਟੇਟ ਯੂ.ਪੀ. ਹਾਲ ਵਾਸੀ ਗਲੀ ਨੰ. 19, ਨਿਊ ਸ਼ਿਮਲਾਪੁਰੀ ਡਾਬਾ ਰੋਡ, ਲੁਧਿਆਣਾ ਵੱਜੋਂ ਹੋਈ ਹੈ। ਥਾਣਾ ਸ਼ਿਮਲਾਪੁਰੀ ਵਿਖੇ ਦੋਸ਼ੀ ਦੀਪਕ ਕੁਮਾਰ ਖ਼ਿਲਾਫ਼ NDPS ਤਹਿਤ ਮਾਮਲਾ ਦਰਜ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਉਕਤ ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: