ਮਾੜੇ ਅਨਸਰਾਂ ਖਿਲਾਫ ਲੁਧਿਆਣਾ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਪੁਲਿਸ ਵੱਲੋਂ 3 ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਹਮਲਾਵਰ ਬਿਨਾਂ ਨੰਬਰ ਵਾਲੀ ਸਵਿਫਟ ਗੱਡੀ ਵਿਚ ਸਵਾਰ ਹੋ ਕੇ ਜਾ ਰਹੇ ਸਨ। ਬਦਮਾਸ਼ਾਂ ਵਿਚੋਂ 2 ਦੇ ਲੱਤਾਂ ਵਿਚ ਤੇ ਇਕ ਦੇ ਹੱਥ ਵਿਚ ਗੋਲੀ ਲੱਗੀ ਹੈ। ਗ੍ਰਿਫਤਾਰ ਬਦਮਾਸ਼ਾਂ ‘ਤੇ ਪਹਿਲਾਂ ਤੋਂ ਹੀ ਕਈ ਮਾਮਲੇ ਦਰਜ ਹਨ।
ਇਹ ਐਨਕਾਊਂਟਰ ਲੁਧਿਆਣਾ ਪੁਲਿਸ ਵੱਲੋਂ ਥਾਣਾ ਸਦਰ ਦੇ ਏਰੀਏ ਵਿਚ ਧਾਂਦਰਾ ਰੋਡ ‘ਤੇ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਇਮੀਗ੍ਰੇਸ਼ਨ ਵਾਲੇ ਵਿਅਕਤੀ ਤੋਂ ਫਿਰੌਤੀ ਮੰਗੀ ਗਈ ਸੀ ਤੇ ਧਮਕਾਇਆ ਗਿਆ ਸੀ ਉਸੇ ਮਾਮਲੇ ਵਿਚ ਪੁਲਿਸ ਲਗਾਤਾਰ ਦੋਸ਼ੀਆਂ ਦੀ ਭਾਲ ਕਰ ਰਹੀ ਸੀ। ਇਨ੍ਹਾਂ ਨੂੰ ਫੜਨ ਵਿਚ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਸੀਆਈਏ ਟੀਮਾਂ ਵੱਲੋਂ ਇਨ੍ਹਾਂ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਗਿਆ ।ਪੁਲਿਸ ਨੇ ਬਦਮਾਸ਼ਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਪਰ ਰੁਕਣ ਦੀ ਬਜਾਏ ਪੁਲਿਸ ਉਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ। ਜਵਾਬੀ ਕਾਰਵਾਈ ਵਿਚ ਬਦਮਾਸ਼ਾਂ ਦੇ ਗੋਲੀ ਲੱਗ ਜਾਂਦੀ ਹੈ। ਤੁਰੰਤ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਆਰਥਿਕ ਪੱਖੋਂ ਕਮਜ਼ੋਰ ਬੱਚੇ ਪ੍ਰਾਈਵੇਟ ਸਕੂਲਾਂ ‘ਚ ਲੈ ਸਕਣਗੇ ਦਾਖਲਾ, ਮਾਨ ਸਰਕਾਰ ਨੇ ਲਿਆ ਵੱਡਾ ਫੈਸਲ
ਜ਼ਖਮੀ ਬਦਮਾਸ਼ਾਂ ਦੀ ਪਛਾਣ ਅੰਕੁਸ਼, ਮੁਦਿਤ ਤੇ ਅਭਿਜੀਤ ਮੰਡ ਵਜੋਂ ਹੋਈ ਹੈ। ਇਨ੍ਹਾਂ ਬਦਮਾਸ਼ਾਂ ਨੇ ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਤੋਂ 50 ਲੱਖ ਦੀ ਫਿਰੌਤੀ ਮੰਗੀ ਸੀ। ਪੁਲਿਸ ਨੇ ਅਣਪਛਾਤੇ ਦੋਸ਼ੀਆਂ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
