ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਲੁਧਿਆਣਾ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਤਹਿਤ ਏਸੀਪੀ ਨਾਰਥ ਕਿੱਕਰ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ CP ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉੁਨ੍ਹਾਂ ਕੋਲੋਂ ਵਾਰਦਾਤ ਵਿਚ ਵਰਤੀ ਜਾਣ ਵਾਲੀ 2 ਬਾਈਕ ਤੇ ਐਕਟਿਵਾ ਵੀ ਬਰਾਮਦ ਕੀਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਮੁਲਜ਼ਮ ਚੋਰੀ ਦੀ ਬਾਈਕ ਵੇਚਣ ਲਈ ਦਾਣਾ ਮੰਡੀ ਵੱਲ ਨੂੰ ਜਾ ਰਹੇ ਹਨ। ਇਸੇ ਤਹਿਤ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਤੇ ਇਸੇ ਤਹਿਤ ਬਿਨਾਂ ਨੰਬਰ ਦੇ ਬਾਈਕ ‘ਤੇ ਆ ਰਹੇ ਦੋਵੇਂ ਮੁਲਜ਼ਮਾਂ ਨੂੰ ਸ਼ੱਕ ਦੇ ਆਧਾਰ ਉਤੇ ਰੋਕਿਆ ਗਿਆ ਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਕੋਲੋਂ ਲੋਹੇ ਦਾ ਦਾਤ ਵੀ ਬਰਾਮਦ ਹੋਇਆ।
ਇਹ ਵੀ ਪੜ੍ਹੋ : ਲਹਿਰਾਗਾਗਾ : ਤੇਜ਼ ਰਫਤਾਰ ਟਿੱਪਰ ਨੇ ਦਿਵਿਆਂਗ ਵਿਅਕਤੀ ਨੂੰ ਦਰ.ੜਿਆ, ਮੌਕੇ ‘ਤੇ ਹੋਈ ਮੌ/ਤ
ਮੁਲਜ਼ਮਾਂ ਦੀ ਪਛਾਣ ਰਾਹੁਲ ਕੁਮਾਰ ਪੁੱਤਰ ਸੋਨੂੰ ਵਾਸੀ ਮੁਹੱਲਾ ਪ੍ਰੇਮ ਵਿਹਾਰ ਟਿੱਬਾ ਰੋਡ ਤੇ ਅੰਕੁਸ਼ ਪੁੱਤਰ ਸੋਹਨ ਲਾਲ ਵਾਸੀ ਮੁਹੱਲਾ ਪੀਰੂ ਬੰਦਾ ਸਲੇਮ ਟਾਬਰੀ ਵਜੋਂ ਕੀਤੀ ਗਈ ਹੈ। ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਨਸ਼ਾ ਕਰਦੇ ਹਨ । ਹੁਣ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























