ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਵਿੱਚ ਪੈ ਰਹੀ ਧੁੰਦ ਕਾਰਨ ਸੜਕੀ ਹਾਦਸਿਆਂ ਵਿੱਚ ਬਹੁਤ ਜ਼ਿਆਦਾ ਵਾਧਾ ਹੋ ਗਿਆ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਛੁੱਟੀ ਕੱਟਣ ਆਏ ਫੌਜੀ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਮ੍ਰਿਤਕ ਫੌਜੀ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ। ਜਤਿੰਦਰ ਲੁਧਿਆਣਾ ਦੇ ਪਿੰਡ ਅਖਾੜਾ ਨਾਲ ਸਬੰਧਿਤ ਸੀ।
ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਵਿੱਚ ਡਿਊਟੀ ’ਤੇ ਤਾਇਨਾਤ ਜਤਿੰਦਰ ਸਿੰਘ ਪਿੰਡ ਛੁੱਟੀ ਕੱਟਣ ਆਇਆ ਸੀ ਤੇ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਕੇ ਪਰਿਵਾਰ ਨੂੰ ਸਦਾ ਲਈ ਇਕੱਲਾ ਛੱਡ ਗਿਆ ।
ਇਹ ਵੀ ਪੜ੍ਹੋ: ਵਿਦਿਆਰਥੀਆਂ ਨੂੰ ਪੜ੍ਹਨ ਲਈ ਜਗਾਏਗੀ ਹਰਿਆਣਾ ਸਰਕਾਰ, ਮੰਦਰ, ਮਸਜਿਦਾਂ ਨੂੰ ‘ਅਲਾਰਮ’ ਵਜਾਉਣ ਦੇ ਹੁਕਮ
ਦੱਸਿਆ ਜਾ ਰਿਹਾ ਹੀ ਕਿ ਬੀਤੇ ਦਿਨ ਦੇਰ ਸ਼ਾਮ ਜਤਿੰਦਰ ਪਿੰਡ ਤੋਂ ਬਾਹਰ ਰਹਿੰਦੇ ਕਰੀਬੀਆਂ ਨੂੰ ਮਿਲਣ ਲਈ ਮੋਟਰਸਾਈਕਲ ’ਤੇ ਗਿਆ ਸੀ। ਇਸ ਦੌਰਾਨ ਸੰਘਣੀ ਧੁੰਦ ਕਾਰਨ ਉਸਦੀ ਅੱਗਿਓਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ ।
ਵੀਡੀਓ ਲਈ ਕਲਿੱਕ ਕਰੋ -: