ਕੇਂਦਰੀ ਜੇਲ੍ਹ ਵਿੱਚ ਪੁਲੀਸ ਨੇ ਚਾਰ ਮੁਲਜ਼ਮਾਂ ਦੇ ਕਬਜ਼ੇ ‘ਚੋਂ ਤਿੰਨ ਮੋਬਾਈਲ ਬਰਾਮਦ ਕੀਤੇ ਹਨ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਤਾਜਪੁਰ ਚੌਕੀ ਨੇ ਮੁਲਜ਼ਮਾਂ ਖ਼ਿਲਾਫ਼ ਤਿੰਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਹਿਲੇ ਮਾਮਲੇ ਵਿੱਚ ਪੁਲੀਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਸੂਰਜ ਮੱਲ ਦੀ ਸ਼ਿਕਾਇਤ ‘ਤੇ ਹਵਾਲਾਤੀ ਜਗਦੀਪ ਸਿੰਘ ਅਤੇ ਕੁਲਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਦੱਸਿਆ ਕਿ 21 ਅਗਸਤ ਨੂੰ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਸੀ। ਦੂਜੇ ਪਾਸੇ, ਦੂਜੇ ਮਾਮਲੇ ਵਿੱਚ ਪੁਲੀਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਕਸ਼ਮੀਰ ਲਾਲ ਦੀ ਸ਼ਿਕਾਇਤ ‘ਤੇ ਹਵਾਲਾਤੀ ਸਤਨਾਮ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਦੱਸਿਆ ਕਿ 22 ਅਗਸਤ ਨੂੰ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਇਸ ਦੇ ਨਾਲ ਹੀ ਤੀਜੇ ਮਾਮਲੇ ਵਿੱਚ ਪੁਲੀਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਕਸ਼ਮੀਰ ਲਾਲ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ 21 ਅਗਸਤ ਨੂੰ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਬੀਕੇਯੂ ਦੀ ਬੈਰਕ ਨੰਬਰ ਦੋ ਦੇ ਬਾਥਰੂਮ ਵਿੱਚੋਂ ਲਾਵਾਰਿਸ ਹਾਲਤ ਵਿੱਚ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਸੀ।