ਲੁਧਿਆਣਾ ਸਪੈਸ਼ਲ ਟਾਸਕ ਫੋਰਸ (STF) ਨੂੰ ਵੱਡੀ ਸਫਲਤਾ ਮਿਲੀ ਹੈ। STF ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੇ ਕੋਲੋਂ 3 ਕਿਲੋ 48 ਗ੍ਰਾਮ ਹੈਰੋਇਨ ਅਤੇ 310 ਗ੍ਰਾਮ ਆਈਸ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ‘ਚ ਦੱਸੀ ਜਾ ਰਹੀ ਹੈ। ਇਨ੍ਹਾਂ ਮੁਲਜ਼ਮਾਂ ਨੇ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ਾ ਸਪਲਾਈ ਕਰਨਾ ਸੀ।
ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਬੋਰਡ ਨੇ Exam ਦੌਰਾਨ ਦਿੱਤੀ ਵੱਡੀ ਰਾਹਤ
STF ਲੁਧਿਆਣਾ ਰੇਂਜ ਦੇ AIG ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ਵਿੱਚ ਇੱਕ ਮੁਲਜ਼ਮ ਕੋਲੋਂ 2 ਕਿਲੋ 18 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਜਦੋਂਕਿ ਦੂਜੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਕੋਲੋਂ 1 ਕਿਲੋ 30 ਗ੍ਰਾਮ ਹੈਰੋਇਨ ਅਤੇ 310 ਗ੍ਰਾਮ ਆਈਸ ਬਰਾਮਦ ਹੋਈ ਹੈ। ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ –