ਲੁਧਿਆਣਾ ਵਿਜੀਲੈਂਸ ਨੇ ਅੱਜ ਕਚਹਿਰੀ ਅਹਾਤੇ ਵਿੱਚ ਇੱਕ ASI ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਮੁਲਜ਼ਮ ਪੁਲਿਸ ਮੁਲਾਜ਼ਮ ਮਾਮਲੇ ਦਾ ਨਿਪਟਾਰਾ ਕਰਵਾਉਣ ਦੇ ਬਦਲੇ ਦੋਸ਼ੀ ਵਿਅਕਤੀ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ASI ਦੀ ਪਛਾਣ ਅਰੁਣ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ASI ਥਾਣਾ ਮੇਹਰਬਾਨ ਵਿੱਚ ਤਾਇਨਾਤ ਹੈ।
ਜਾਣਕਾਰੀ ਅਨੁਸਾਰ ਉਕਤ ਵਿਅਕਤੀ ਨੇ ਪਹਿਲਾਂ ਵੀ ਗੂਗਲ ਪੇਅ ਅਤੇ ਪੇਟੀਐਮ ਰਾਹੀਂ ASI ਨੂੰ ਪੈਸੇ ਦਿੱਤੇ ਹਨ। ਇਸ ਤੋਂ ਬਾਅਦ ASI ਨੇ ਹੋਰ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਕਤ ਵਿਅਕਤੀ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ। ਵਿਜੀਲੈਂਸ ਨੇ ਜਾਲ ਵਿਛਾ ਕੇ ਅੱਜ ਮੁਲਜ਼ਮ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਮੁੰਬਈ ਜਾ ਰਹੀ ਟਰੇਨ ‘ਚ ਬੇਹੋਸ਼ ਹੋਈਆਂ 9 ਕੁੜੀਆਂ, ਯਾਤਰੀਆਂ ‘ਚ ਮਚੀ ਹਲਚਲ
ਵਿਜੀਲੈਂਸ ਦੀ ਇਸ ਛਾਪੇਮਾਰੀ ਤੋਂ ਬਾਅਦ ਅਦਾਲਤੀ ਕੰਪਲੈਕਸ ‘ਚ ਹੜਕੰਪ ਮਚ ਗਿਆ ਹੈ। ਫਿਲਹਾਲ ਦੋਸ਼ੀ ASI ਨੂੰ ਵਿਜੀਲੈਂਸ ਅਧਿਕਾਰੀ ਨੇ ਕਾਬੂ ਕਰ ਲਿਆ ਹੈ। ਵਿਜੀਲੈਂਸ ਅਧਿਕਾਰੀ ਕੁਝ ਸਮੇਂ ਵਿੱਚ ਮਾਮਲੇ ਦੀ ਪੂਰੀ ਜਾਣਕਾਰੀ ਸਾਂਝੀ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: