ਪੰਜਾਬ ਵਿੱਚ ਇੱਕ ਵਾਰ ਫਿਰ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ ਨੂੰ ਈਵੀਐਮ ਖੋਲ੍ਹ ਕੇ ਨਤੀਜੇ ਐਲਾਨੇ ਜਾਣਗੇ। ਪਰ ਇਸ ਤੋਂ ਪਹਿਲਾਂ ਹੀ ਕਾਂਗਰਸ ਵਿਚ ਫੁੱਟ ਪੈ ਗਈ ਹੈ।
ਪਾਰਟੀ ਆਗੂਆਂ ਵੱਲੋਂ ਪੋਸਟਰ ਸਾਂਝੇ ਕੀਤੇ ਜਾ ਰਹੇ ਹਨ। ਭਾਰਤ ਭੂਸ਼ਣ ਆਸ਼ੂ ਦੇ ਪੋਸਟਰਾਂ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਤਸਵੀਰ ਨਹੀਂ ਲਗਾਈ ਗਈ। ਬਾਕੀ ਸਾਥੀ ਲੀਡਰਸ਼ਿਪ ਦੀਆਂ ਸਭ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਪਰ ਪੋਸਟਰਾਂ ‘ਚੋਂ ਪ੍ਰਤਾਪ ਬਾਜਵਾ ਤੇ ਰਾਜਾ ਵੜਿੰਗ ਦੀ ਫੋਟੋ ਗਾਇਬ ਹੈ। ਇਹ ਮਾਮਲਾ ਸਿਆਸੀ ਗਲਿਆਰਿਆਂ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਦੀ ਨਾਰਾਜ਼ਗੀ ਸਪੱਸ਼ਟ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ : ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੇ ਕ.ਤਲਕਾਂ/ਡ ਦੇ ਮੁਲਜ਼ਮਾਂ ਦਾ ਪੁਲਿਸ ਵੱਲੋਂ ਐ.ਨ.ਕਾਊਂ/ਟਰ, 4 ਮੁਲਜ਼ਮ ਗ੍ਰਿਫ਼ਤਾਰ
ਇਸ ਤੋਂ ਪਹਿਲਾਂ ਵੀ ਕਈ ਤਸਵੀਰਾਂ ਆ ਚੁੱਕੀਆਂ ਹਨ। ਪੰਜਾਬ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਹੈਂਡਲ ਉਤੇ ਇਹ ਤਸਵੀਰ ਪਾਈ ਹੋਈ ਹੈ। ਪ੍ਰਤਾਪ ਬਾਜਵਾ ਤੇ ਰਾਜਾ ਵੜਿੰਗ ਵੀ ਇਸ ਫੋਟੋ ਵਿਚੋਂ ਗਾਇਬ ਨਜ਼ਰ ਹਨ। ਇਹ ਤਸਵੀਰ ਕਾਂਗਰਸ ਵਿਚ ਅੰਦਰੂਨੀ ਫੁੱਟ ਨੂੰ ਜਗ ਜ਼ਾਹਿਰ ਕਰ ਰਹੀ ਹੈ। ਇਕ ਪਾਸੇ ਕਾਂਗਰਸ ਸਰਕਾਰ ਬਣਾਉਣ ਦੇ ਸੁਪਨੇ ਵੀ ਦੇਖ ਰਹੀ ਹੈ ਪਰ ਜਿਸ ਤਰ੍ਹਾਂ ਦੇ ਹਾਲਾਤ ਪੰਜਾਬ ਕਾਂਗਰਸ ਵਿਚ ਦੇਖਣ ਨੂੰ ਮਿਲ ਰਹੇ ਹਨ, ਆਗੂਆਂ ਵਿਚਾਲੇ ਖਿਚੋਤਾਣ ਜਾਰੀ ਹੈ, ਅਜਿਹੇ ਵਿਚ ਇਨ੍ਹਾਂ ਤਸਵੀਰਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























