ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦਾ ਪੱਖੋਵਾਲ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਕਾਰਨ ਹੀਰੋ ਬੇਕਰੀ ਚੌਂਕ ਅੱਜ ਤੋਂ ਲਗਭਗ 1 ਮਹੀਨੇ ਲਈ ਬੰਦ ਰਹੇਗਾ। ਹੀਰੋ ਬੇਕਰੀ ਚੌਕ ਬੰਦ ਹੋਣ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਦੋਵਾਂ ਪਾਸਿਆਂ ਤੋਂ ਆਉਣ ਵਾਲੇ ਵਾਹਨਾਂ ਲਈ ਇੱਥੇ ਆਵਾਜਾਈ ਬੰਦ ਰਹੇਗੀ। ਇਸ ਸਬੰਧੀ ਟਰੈਫਿਕ ਪੁਲਿਸ ਨੇ ਬਦਲਵੇਂ ਰਸਤਿਆਂ ਦਾ ਨਕਸ਼ਾ ਜਾਰੀ ਕਰ ਦਿੱਤਾ ਹੈ।
ਟਰੈਫਿਕ ਅਧਿਕਾਰੀਆਂ ਨੇ ਕਿਹਾ ਕਿ ਲੋਕ ਹੀਰੋ ਬੇਕਰੀ ਚੌਕ ਤੋਂ ਪੱਖੋਵਾਲ ਰੋਡ ਦੇ ਲੇਅਰ ਵੈਲੀ ਅਤੇ ਇਸ਼ਮੀਤ ਸਿੰਘ ਨਗਰ ਹੁੰਦੇ ਹੋਏ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਟ੍ਰੈਫਿਕ ਜਾਮ ਕਾਰਨ ਇਸ ਰਸਤੇ ਦੀ ਵਰਤੋਂ ਕਰਨ ਤੋਂ ਬਚੋ। ਵਧੀਕ ਪੁਲਿਸ ਕਮਿਸ਼ਨਰ ਚਰਨਜੀਵ ਲਾਂਬਾ ਨੇ ਦੱਸਿਆ ਕਿ ਯਾਤਰੀਆਂ ਦੇ ਮਾਰਗਦਰਸ਼ਨ ਲਈ ਸਾਈਨ ਬੋਰਡ ਅਤੇ ਬੈਰੀਕੇਡ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਜਵਾਨ ਤਾਇਨਾਤ ਕੀਤੇ ਜਾਣਗੇ।
ਇਹ ਵੀ ਪੜ੍ਹੋ : Oxfam India ਖਿਲਾਫ ਸੀਬੀਆਈ ਨੇ ਕੇਸ ਕੀਤਾ ਦਰਜ, ਵਿਦੇਸ਼ੀ ਫੰਡਿੰਗ ਨਿਯਮਾਂ ਦੇ ਉਲੰਘਣ ਦਾ ਮਾਮਲਾ
ਪੱਖੋਵਾਲ ਰੋਡ ਰੇਲਵੇ ਕਰਾਸਿੰਗ ‘ਤੇ ਦੋ ਰੋਡ ਅੰਡਰ ਬ੍ਰਿਜ (RUB) ਅਤੇ ਇਕ ਰੇਲਵੇ ਓਵਰ ਬ੍ਰਿਜ (ROB) ਬਣਾਉਣ ਦਾ ਪ੍ਰੋਜੈਕਟ ਪਿਛਲੇ ਚਾਰ ਸਾਲਾਂ ਤੋਂ ਨਿਰਮਾਣ ਅਧੀਨ ਹੈ। ਪ੍ਰਾਜੈਕਟ ਨੂੰ ਪੂਰਾ ਕਰਨ ਦੀ ਸਮਾਂ ਸੀਮਾ ਵੀ ਪੰਜ ਵਾਰ ਬਦਲੀ ਗਈ ਹੈ। ROB-RUB ਪ੍ਰੋਜੈਕਟ ਦਸੰਬਰ ਵਿੱਚ 124 ਕਰੋੜ ਰੁਪਏ ਨਾਲ ਸ਼ੁਰੂ ਹੋਇਆ ਸੀ। ਅਧਿਕਾਰੀਆਂ ਨੇ ਇਸ ਪ੍ਰਾਜੈਕਟ ਲਈ ਨਵੀਂ ਸਮਾਂ ਸੀਮਾ 15 ਅਗਸਤ ਰੱਖੀ ਹੈ।
ਵੀਡੀਓ ਲਈ ਕਲਿੱਕ ਕਰੋ -: