ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਚੱਲ ਰਹੇ ਅੰਦੋਲਨ ਵਿਚ ਪਹਿਲਵਾਨ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਦੇ ਰੇਲਵੇ ਵਿਚ ਨੌਕਰੀ ਜੁਆਇਨ ਕਰਨ ਨਾਲ ਕਿਸਾਨ ਤੇ ਖਾਪ ਨੇਤਾ ਨਾਰਾਜ਼ ਹੋ ਗਏ ਹਨ। ਇਹ ਲੋਕ ਕੁਰੂਕਸ਼ੇਤਰ ਵਿਚ ਮਹਾਪੰਚਾਇਤ ਕਰਨ ਵਾਲੇ ਸਨ।
ਹੁਣ ਇਨ੍ਹਾਂ ਨੇ 9 ਜੂਨ ਨੂੰ ਜੰਤਰ-ਮੰਤਰ ‘ਤੇ ਹੋਣ ਵਾਲੇ ਪ੍ਰਦਰਸ਼ਨ ਨੂੰ ਟਾਲ ਦਿੱਤਾ ਹੈ। ਇਨ੍ਹਾਂ ਕਿਸਾਨ ਨੇਤਾਵਾਂ ਨੇ ਕੁਰੂਕਸ਼ੇਤਰ ਦੀ ਮਹਾਪੰਚਾਇਤ ਵਿਚ ਅਲਟੀਮੇਟਮ ਦਿੱਤਾ ਸੀ ਕਿ 9 ਜੂਨ ਤੱਕ ਬ੍ਰਿਜਭੂਸ਼ਣ ਦੀ ਗ੍ਰਿਫਤਾਰੀ ਨਾ ਹੋਈ ਤਾਂ ਉਹ ਜੰਤਰ-ਮੰਤਰ ‘ਤੇ ਪਹਿਲਵਾਨਾਂ ਦਾ ਫਿਰ ਤੋਂ ਪ੍ਰਦਰਸ਼ਨ ਸ਼ੁਰੂ ਕਰਾ ਕੇ ਆਉਣਗੇ। ਪਿਛਲੇ ਦਿਨੀਂ ਦਿੱਲੀ ਪੁਲਿਸ ਨੇ ਪਹਿਲਵਾਨਾਂ ਨੂੰ ਜੰਤਰ-ਮੰਤਰ ਤੋਂ ਹਟਾ ਦਿੱਤਾ ਸੀ।
ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇਕ ਦਿਨ ਬਾਅਦ ਸੋਮਵਾਰ ਨੂੰ ਰੇਲਵੇ ਵਿਚ ਨੌਕਰੀ ਜੁਆਇਨ ਕਰ ਲਈ ਸੀ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਸਤਾਵਿਤ ਵਿਰੋਧ ਨੂੰ ਰੱਦ ਕਰ ਦਿੱਤਾ ਗਿਆ ਹੈ। ਸਰਕਾਰ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਹੁਣ ਪਹਿਲਵਾਨਾਂ ਤੇ ਸਰਕਾਰ ਵਿਚ ਗੱਲਬਾਤ ਦੇ ਨਤੀਜੇ ਦੇ ਆਧਾਰ ‘ਤੇ ਅੱਗੇ ਦੇ ਵਿਰੋਧ ਬਾਰੇ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਜਲੰਧਰ ‘ਚ ਦੋ ਧਿਰਾਂ ‘ਚ ਜ਼ਬਰਦਸਤ ਝੜਪ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ
ਬੀਕੇਯੂ ਨੇਤਾ ਗੌਰਵ ਟਿਕੈਤ ਨੇ ਕਿਹਾ ਕਿ ਹੁਣ ਪਹਿਲਵਾਨ ਜੋ ਕਾਲ ਲੈਣਗੇ, ਜਿਸ ਤਰ੍ਹਾਂ ਦੀ ਗੱਲ ਪਹਿਲਵਾਨ ਕਹਿਣਗੇ, ਉਸ ਦਾ ਸਮਰਥਨ ਕੀਤਾ ਜਾਵੇਗਾ। ਜਦੋਂ ਉੱਤਰ ਪ੍ਰਦੇਸ਼ ਵਿਚ ਸੋਰਮ ਪੰਚਾਇਤ ਹੋਈ ਸੀ ਉੁਦੋਂ ਹੀ ਸਰਕਾਰਾਂ ਦੇ ਮੈਸੇਜ ਆਉਣੇ ਸ਼ੁਰੂ ਹੋ ਗਏ ਸਨ ਕਿ ਇਸ ਮਾਮਲੇ ਵਿਚ ਗੱਲਬਾਤ ਕਰਨੀ ਹੈ। ਇਸ ਦੌਰਾਨ ਯੂਨੀਅਨ ਨੇ ਕਿਹਾ ਸੀ ਕਿ ਪਹਿਲਵਾਨਾਂ ਨਾਲ ਗੱਲ ਕੀਤੀ ਜਾਣੀ ਚਾਹੀਦੀ ਹੈ ਪਰ ਇਸ ਦੇ ਬਾਅਦ ਪਹਿਲਵਾਨ ਅਮਿਤ ਸ਼ਾਹ ਨਾਲ ਕਦੋਂ ਮਿਲ ਕੇ ਆਏ, ਇਸ ਦਾ ਪਤਾ ਹੀ ਨਹੀਂ ਲੱਗਾ।
ਵੀਡੀਓ ਲਈ ਕਲਿੱਕ ਕਰੋ -: