‘ਮੈਂ ਪੰਜਾਬ ਬੋਲਦਾ ਹਾਂ’ ਮਹਾਡਿਬੇਟ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਸ਼ੁਰੂ ਹੋ ਚੁੱਕੀ ਹੈ। ਇਸ ਵਿਚ ਐੱਸਵਾਈਐੱਲ ਤੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦੇ ਸ਼ਾਮਲ ਕੀਤੇ ਗਏ ਹਨ ਪਰ ਇਸੇ ਦਰਮਿਆਨ ਖਬਰ ਹੈ ਕਿ ਵਿਰੋਧੀਆਂ ਨੇ ਡਿਬੇਟ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਸਟੇਜ ‘ਤੇ 5 ਕੁਰਸੀਆਂ ਲਗਾਈਆਂ ਗਈਆਂ ਜਿਸ ‘ਤੇ ਬਾਕਾਇਦਾ ਦਿੱਗਜਾਂ ਦੇ ਨਾਂ ਲਿਖੇ ਹੋਏ ਹਨ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਭਾਪਜਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂ ਸ਼ਾਮਲ ਹਨ। ਦੋਵੇਂ ਪਾਸੇ ਵੱਡੀ ਸਕ੍ਰੀਨ ਲੱਗੀ ਹੋਈ ਹੈ ਤੇ ਮਹਾਡਿਬੇਟ ਵਿਚ ਸ਼ਾਮਲ ਹੋਣ ਲਈ ਲੋਕ ਪਹੁੰਚਣੇ ਸ਼ੁਰੂ ਹੋ ਗਏ ਹਨ।
ਇਹ ਵੀ ਪੜ੍ਹੋ : ਪਾਕਿਸਤਾਨ ‘ਚ ਭਾਰਤੀ ਮਛੇਰੇ ਦੀ ਮੌ.ਤ, 16 ਦਿਨ ਬਾਅਦ ਮ੍ਰਿਤਕ ਦੇਹ ਕੀਤੀ BSF ਦੇ ਹਵਾਲੇ
ਦੱਸ ਦੇਈਏ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਡਿਬੇਟ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਦੇ ਹੋਏ ਕਿਹਾ ਗਿਆ ਹੈ ਕਿ ਸੂਬਾ ਸਰਕਾਰ SYL ਮੁੱਦੇ ਨੂੰ ਲੈ ਕੇ ਸੰਜੀਦਾ ਨਹੀਂ ਹੈ। ਇਸ ਲਈ ਉਹ ਮਹਾਡਿਬੇਟ ਦਾ ਹਿੱਸਾ ਨਹੀਂ ਬਣ ਰਹੇ ਹਨ। ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਡਿਬੇਟ ਵਿਚ ਸ਼ਾਮਲ ਹੋਣ ਤੋਂ ਕਿਨਾਰਾ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ : –