ਜਲੰਧਰ ਤੋਂ ਇਸ ਸਮੇਂ ਦੁਖਦ ਖਬਰ ਸਾਹਮਣੇ ਆਈ ਹੈ। ਪਰਮ ਪੂਜਨੀਕ ਮਹਾਰਾਜ ਸ਼੍ਰੀ ਬਾਵਾ ਲਾਲ ਦਿਆਲ ਆਸ਼ਰਮ ਦਿਲਬਾਗ ਨਗਰ ਬਸਤੀ ਗੁਜ਼ਾਂ ਦੇ ਸਰਪ੍ਰਸਤ ਮਹਾਮੰਡਲੇਸ਼ਵਰ 1008 ਮਹੰਤ ਗੰਗਾ ਦਾਸ ਦਾ ਦੇਹਾਂਤ ਹੋ ਗਿਆ ਹੈ। ਮਹੰਤ ਸ਼੍ਰੀ ਗੰਗਾ ਦਾਸ ਜੀ ਇਸ ਕਲਿਯੁਗੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਸਤਿਗੁਰੂ ਬਾਬਾ ਲਾਲ ਦਿਆਲ ਮਹਾਰਾਜ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਤਿਗੁਰੂ ਬਾਬਾ ਲਾਲ ਦਿਆਲ ਮਹਾਰਾਜ ਜੀ ਸਾਡੇ ਪੂਜਨੀਕ ਮਹਾਰਾਜ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਸਥਾਨ ਦੇਣ।
ਇਹ ਵੀ ਪੜ੍ਹੋ : PSEB ਨੇ 5ਵੀਂ, 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ, ਇਸ ਦਿਨ ਤੋਂ ਸ਼ੁਰੂ ਹੋਣਗੇ ਪੇਪਰ
ਦੱਸ ਦੇਈਏ ਕਿ ਮਹਾਮੰਡਲੇਸ਼ਵਰ ਮਹੰਤ ਗੰਗਾ ਦਾਸ ਨੇ ਅਯੁੱਧਿਆ ‘ਚ ਸ਼੍ਰੀ ਰਾਮ ਜਨਮ ਭੂਮੀ ‘ਤੇ ਮੰਦਰ ਨਿਰਮਾਣ ‘ਚ ਸਹਿਯੋਗ ਦੇਣ ਦੇ ਨਾਲ-ਨਾਲ 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਵਾਲੇ ਸ਼੍ਰੀ ਰਾਮ ਮੰਦਰ ਦੀ ਪ੍ਰਾਣ ਪ੍ਰਤੀਸ਼ਠਾ ਦੇ ਸਬੰਧ ‘ਚ ਘਰ-ਘਰ ਅਕਸ਼ਤ ਪਹੁੰਚਣ ਲਈ ਸੇਵਾਦਾਰਾਂ ਨੂੰ ਤਾਇਨਾਤ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”