ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ‘ਚ ਅੱਜ ਸੁਣਵਾਈ ਹੋਈ ਪਰ ਅਦਾਲਤ ਵੱਲੋਂ ਮਜੀਠੀਆ ਨੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਨਹੀਂ ਮਿਲੀ ਹੈ। ਹੁਣ ਉਨ੍ਹਾਂ ਨੂੰ ਜ਼ਮਾਨਤ ਲਈ ਸੁਪਰੀਮ ਕੋਰਟ ਜਾਣਾ ਪਵੇਗਾ।
ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕਾਰਵਾਈ ਹੋਈ ਸੀ ਤੇ ਉਹ ਜੁਡੀਸ਼ੀਅਲ ਰਿਮਾਂਡ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ। 25 ਜੂਨ ਨੂੰ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ : CBI ਨੇ ਸਸਪੈਂਡਡ DIG ਭੁੱਲਰ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ, ਜਲਦੀ ਹੀ ਦੋਸ਼ ਕੀਤੇ ਜਾਣਗੇ ਤੈਅ
20 ਨਵੰਬਰ ਨੂੰ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਅਦਾਲਤ ਵਿਚ ਸੁਣਵਾਈ ਹੋਵੇਗੀ। ਲਗਾਤਾਰ ਬਿਕਰਮ ਮਜੀਠੀਆ ਦੀ ਜ਼ਮੀਨਤ ਪਟੀਸ਼ਨ ਉਤੇ ਸੁਣਵਾਈ ਹੋ ਰਹੀ ਹੈ। 26 ਜਨ ਨੰ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕਰਕੇ 7 ਰੋਜ਼ਾ ਵਿਜੀਲੈਂਸ ਰਿਮਾਂਡ ਲਿਆ ਗਿਆ ਸੀ ਤੇ ਇਸ ਮਗਰੋਂ ਉਨ੍ਹਾਂ ਨੂੰ ਸ਼ਿਮਲਾ ਵਿਚ ਵੀ ਪੁੱਛ ਪੜਤਾਲ ਲਈ ਲਿਜਾਇਆ ਗਿਆ ਸੀ ਜਿਥੇ ਅਦਾਲਤ ਨੇ ਉਨ੍ਹਾਂ ਨੂੰ ਮੋਹਾਲੀ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
























