ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਮੀਡੀਆ ਸਾਹਮਣੇ ਆਏ। ਉਨ੍ਹਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਮਾਨਤ ਮਿਲਣ ਤੋਂ ਬਾਅਦ ਨਵਜੋਤ ਸਿੱਧੂ ਦਾ ਫਿਊਜ਼ ਉਡ ਗਿਆ ਹੈ। ਸਿੱਧੂ ਖਿਲਾਫ ਅੰਮ੍ਰਿਤਸਰ ਈਸਟ ਤੋਂ ਚੋਣ ਲੜਨ ਦੇ ਸਵਾਲ ਉਤੇ ਮਜੀਠੀਆ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਸਮਰਥਕ ਕਹਿਣਗੇ ਤਾਂ ਉਹ ਇਸ ਲਈ ਤਿਆਰ ਹਨ।
ਮਜੀਠੀਆ ਨੇ ਕਿਹਾ ਕਿ ਉਹ ਕਿਤੇ ਭੱਜੇ ਨਹੀਂ ਸਨ। ਉਨ੍ਹਾਂ ਕਿਹਾ ਕਿ ਅਜੇ ਤਾਂ ਪਾਰਟੀ ਸ਼ੁਰੂ ਹੋਈ ਹੈ। ਟ੍ਰੇਲਰ ਤੋਂ ਬਾਅਦ ਪੂਰੀ ਫਿਲਮ ਵੀ ਦਿਖਾਵਾਂਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਖਿਲਾਫ ਸਾਜ਼ਿਸ਼ ਰਚੀ ਗਈ ਸੀ। ਉਨ੍ਹਾਂ ਖਿਲਾਫ ਕਾਰਵਾਈ ਲਈ 4 ਡੀ. ਜੀ. ਪੀ. ਬਦਲੇ ਗਏ। ਬਿਊਰੋ ਆਫ ਇਨਵੈਸਟੀਗੇਸ਼ਨ ਦੇ 3 ਚੀਫ ਬਦਲੇ ਗਏ। ਕਈ ਐੱਸ. ਐੱਸ. ਪੀ. ਬਦਲੇ ਗਏ। ਸੀ. ਐੱਮ. ਚੰਨੀ ਨੇ ਖੁਦ ਮੈਨੂੰ ਫਸਾਉਣ ਲਈ ਸਾਜ਼ਿਸ਼ ਰਚੀ। ਇਸ ਵਿਚ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਇੱਕ ਹੋਰ ਵਿਧਾਇਕ ਨੇ ਮਿਲ ਕੇ ਅਫਸਰਾਂ ਨੂੰ ਧਮਕਾਇਆ। ਇਥੋਂ ਤੱਕ ਕਿ ਪੁਲਿਸ ਅਫਸਰਾਂ ਨੂੰ ਕਰੋੜਾਂ ਰੁਪਏ ਦੀ ਆਫਰ ਵੀ ਕੀਤੀ ਗਈ। ਇਸ ਦੇ ਬਾਵਜੂਦ ਕੀ ਅਫਸਰਾਂ ਨੇ ਇਨਕਾਰ ਕਰ ਦਿੱਤਾ।
ਮਜੀਠੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਨੂੰ ਲੈ ਕੇ ਚੰਨੀ ਸਰਕਾਰ ਘੇਰੀ ਤੇ ਕਿਹਾ ਕਿ ਉਨ੍ਹਾਂ ਨੂੰ ਰੋਕਣ ਦੀ ਸਾਜ਼ਿਸ਼ ਸੀ. ਐੱਮ. ਹਾਊਸ ਵਿਚ ਰਚੀ ਗਈ। ਇਸ ਵਿਚ ਨਵਜੋਤ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸੀ. ਐੱਮ. ਸੁਖਜਿੰਦਰ ਰੰਧਾਵਾ ਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਸ਼ਾਮਲ ਸਨ। ਮਜੀਠੀਆ ਨੇ ਕਿਹਾ ਕਿ ਇਸ ਦੌਰਾਨ ਪ੍ਰਧਾਨ ਮੰਤਰੀ ਨੂੰ ਨੁਕਸਾਨ ਪਹੁੰਚਾਉਣ ਤੱਕ ਦੀ ਸਾਜ਼ਿਸ਼ ਰਚੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਸਿੱਧੂ ਦੇ ‘ਪੰਜਾਬ ਮਾਡਲ’ ਨੂੰ ਮਜੀਠੀਆ ਨੇ ‘ਬਕਰੀ ਮਾਡਲ’ ਕਰਾਰ ਦਿੱਤਾ ਤੇ ਕਿਹਾ ਕਿ ਉਹ ਇਸ ਵਿਚ ਮੈਂ-ਮੈਂ ਕਰਦਾ ਹੈ। ਸਿੱਧੂ ਜੋ ਗੱਲਾਂ ਕਰ ਰਹੇ ਹਨ, ਪਹਿਲਾਂ ਉਨ੍ਹਾਂ ਨੂੰ 8 ਸਾਲ ਤੋਂ ਪੰਜਾਬ ਦੇ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ ਤੋਂ ਕੰਫਰਮ ਕਰਵਾ ਦਿਓ ਤਾਂ ਹੀ ਪਤਾ ਲੱਗੇਗਾ ਕਿ ਉਸ ਵਿਚ ਕੁਝ ਸੱਚਾਈ ਹੈ ਵੀ ਜਾਂ ਨਹੀਂ।