ਪੰਜਾਬ ਵਿਚ ਸੜਕ ਹਾਦਸੇ ਘਟਣ ਦਾ ਨਾਂ ਨਹੀਂ ਲੈ ਰਹੇ। ਸੜਕ ਹਾਦਸਿਆਂ ਕਾਰਨ ਪਰਿਵਾਰ ਦੇ ਪਰਿਵਾਰ ਉਜੜ ਜਾਂਦੇ ਹਨ। ਅਜਿਹਾ ਹੀ ਇਕ ਹਾਦਸਾ ਬਠਿੰਡਾ ਦੇ ਪਿੰਡ ਕੋਟਸ਼ਮੀਰ ਵਿਖੇ ਵਾਪਰਿਆ ਜਿਥੇ ਜੀਪ ਨੇ ਬਾਈਕ ਸਵਾਰ ਨੂੰ ਟੱਕਰ ਮਾਰੀ ਜਿਸ ਵਿਚ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਪਤੀ-ਪਤਨੀ ਦੀ ਪਛਾਣ ਸੂਬਾ ਸਿੰਘ ਪੁੱਤਰ ਜਰਨੈਲ ਸਿੰਘ ਤੇ ਪਤਨੀ ਰਣਜੀਤ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਜੀਪ ਤੇ ਮੋਟਰਸਾਈਕਲ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਪੂਰੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮ੍ਰਿਤਕ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤੀਆਂ ਗਈਆਂ ਹਨ ਤੇ ਪਰਿਵਾਲ ਵਾਲਿਆਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: