ਪੰਜਾਬ ਦੇ ਜ਼ਿਲ੍ਹਾ ਰੋਪੜ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਤਹਿਤ ਦਫਤਰ ਉਪ ਮੰਡਲ ਅਫਸਰ ਜਲ ਨਿਕਾਸ-ਕਮ-ਮਾਈਨਿੰਗ ਉਪ ਮੰਡਲ ਰੂਪਨਗਰ ਵੱਲੋਂਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਮਾਈਨਿੰਗ ਦੇ ਠੇਕੇਦਾਰਾਂ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਤੇ ਠੇਕੇਦਾਰ ਨੂੰ ਅਲਾਟ ਕੀਤੀਆਂ ਸਾਈਟਾਂ ਤੋਂ ਹਰ ਤਰ੍ਹਾਂ ਦੀ ਨਿਕਾਸੀ ਬੰਦ ਕਰ ਦਿੱਤੀ ਗਈ ਹੈ।
ਪੱਤਰ ਵਿਚ ਲਿਖਿਆ ਗਿਆ ਹੈ ਕਿ ਜੇਕਰ ਅਧਿਕਾਰਤ ਖੇਤਰ ਵਿਚ ਆਉਂਦੀਆਂ ਸਾਈਟਾਂ ਤੋਂ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਗਤੀਵਿਧੀ ਪਾਈ ਜਾਂਦੀ ਹੈ ਤਾਂਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ਤੇ ਇਸ ਬਾਰੇ ਦਫਤਰ ਨੂੰ ਸੂਚਿਤ ਕੀਤਾ ਜਾਵੇ।
ਦੱਸ ਦੇਈਏ ਕਿ ਰੇਤ ਦੀ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਕਾਫੀ ਸੁਚੇਤ ਹੈ। ਇਸ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਮਾਈਨਿੰਗ ਵਾਲੀਆਂ ਥਾਵਾਂ ਦੀ ਰੋਜ਼ਾਨਾ ਆਧਾਰ `ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਸਬੰਧਤ ਜਿ਼ਲ੍ਹਿਆਂ ਤੋਂ ਨਿਯਮਤ ਰੂਪ ਵਿੱਚ ਇਸ ਦੀ ਰਿਪੋਰਟ ਵੀ ਲਈ ਜਾਂਦੀ ਹੈ। ਸਰਕਾਰ ਦਾ ਦਾਅਵਾ ਹੈ ਕਿ ਰੇਤੇ ਦੀ ਨਾਜਾਇਜ਼ ਮਾਈਨਿੰਗ ਉਤੇ ਕਾਬੂ ਪਾ ਲਿਆ ਜਾਵੇਗਾ।
‘ਆਪ’ ਸਰਕਾਰ ਵੱਲੋਂ ਛੇ ਮਹੀਨਿਆਂ ਦੇ ਅੰਦਰ ਨਵੀਂ ਮਾਈਨਿੰਗ ਨੀਤੀ ਪੇਸ਼ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ ਤਾਂ ਜੋ ਪੰਜਾਬ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖਤਮ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇ। ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਨਾਲ ਸੂਬੇ ਦੇ ਖਜ਼ਾਨੇ ਵਿੱਚ ਭਾਰੀ ਵਾਧਾ ਹੋਵੇਗਾ ਤੇ ਇਸ ਪੈਸੇ ਨਾਲ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਕੰਮ ਆਰੰਭੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”