ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿਚ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਬੀਤੀ ਰਾਤ ਫਿਰੋਜ਼ਪੁਰ ਦੇ ਪਿੰਡ ਰੁਕਣਾ ਬੇਗੁ ਵਿਖੇ ਰੂਹ ਕੰਬਾਊ ਘਟਨਾ ਸਾਹਮਣੇ ਆਈ, ਜਿਥੇ ਪਿਓ ਨੇ ਆਪਣੇ ਪੁੱਤ ਨੂੰ ਗੋਲੀ ਮਾਰ ਕੇ ਮੌਤ ਦੀ ਘਾਟ ਉਤਾਰ ਦਿੱਤਾ।
ਮ੍ਰਿਤਕ ਦੀ ਪਛਾਣ ਸਾਵਣ ਸਿੰਘ ਪੁੱਤਰ ਬੋਹੜ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ ਵਿਚ ਬੋਹੜ ਸਿੰਘ ਨੇ ਆਪਣੇ ਪੁੱਤ ਸਾਵਣ ਸਿੰਘ ਨੂੰ ਗੋਲੀ ਮਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਔਰਤਾਂ ਨੂੰ ਰੱਖੜੀ ‘ਤੇ ਖਾਸ ਤੋਹਫਾ- ਬੱਸਾਂ ਵਿੱਚ ਮਿਲੇਗਾ ਮੁਫਤ ਸਫਰ
ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਕਤ ਘਟਨਾ ਨੂੰ ਲੈ ਕੇ ਸੰਬੰਧਿਤ ਥਾਣੇ ਦੀ ਪੁਲਿਸ ਵੱਲੋਂ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।