ਸ਼ਾਰਜਾਹ ਤੋਂ ਆਈ ਇੰਡੀਗੋ ਦੀ ਫਲਾਈਟ ਵਿਚ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਚੈਕਿੰਗ ਦੌਰਾਨ ਇਕ ਕਿਲੋ 499 ਗ੍ਰਾਮ ਸੋਨਾ ਬਰਾਮਦ ਕੀਤਾ ਜਿਸ ਦੀ ਕੁੱਲ ਕੀਮਤ 93 ਲੱਖ 71 ਹਜ਼ਾਰ 875 ਰੁਪਏ ਹੈ। ਕਸਟਮ ਵਿਭਾਗ ਨੇ ਸੋਨਾ ਜ਼ਬਤ ਕਰ ਲਿਆ ਹੈ ਤੇ ਐਕਟ 1960 ਦੀ ਦਾਰਾ 110 ਤਹਿਤ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀਜਾ ਰਹੀ ਹੈ ਕਿ ਇਹ ਸੋਨਾ ਕਿਸ ਯਾਤਰੀ ਵੱਲੋਂ ਲਿਜਾਇਆ ਜਾ ਰਿਹਾ ਸੀ ਜੋ ਕਿ ਏਅਰ ਕ੍ਰਾਫਟ ਤੋਂ ਲੁਕਾ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਬੀਤੀ ਸ਼ਾਮ ਫਲਾਈਟ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਪਹੁੰਚੀ। ਜਹਾਜ਼ ਪਹੁੰਚਣ ਦੇ ਬਾਅਦ ਇਕ-ਇਕ ਕਰਕੇ ਸਾਰੇ ਯਾਤਰੀ ਬਾਹਰ ਨਿਕਲ ਗਏ।ਇਸ ਦੌਰਾਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀਕਿ ਜਹਾਜ਼ ਵਿਚ ਕਿਸੇ ਯਾਤਰੀ ਵੱਲੋਂ ਸੋਨਾ ਲਿਆਂਦਾ ਗਿਆ ਹੈ। ਇਸ ਦੇ ਬਾਅਦ ਅਧਿਕਾਰੀਆਂ ਵੱਲੋਂ ਕ੍ਰਾਫਟ ਨੂੰ ਚੈੱਕ ਕੀਤਾ ਗਿਆ ਤਾਂ ਦੋ ਰੈਪ ਕੀਤੇ ਗਏ ਪੈਕੇਟ ਮਿਲੇ ਜਿਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿਚੋਂ ਦੋ ਸੋਨੇ ਦੇ ਬਿਸਕੁਟ ਸਨ ਜਿਨ੍ਹਾਂ ਦਾ ਭਾਰ ਇਕ ਕਿਲੋ 499 ਗ੍ਰਾਮ ਸੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”