ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਜਲੰਧਰ ‘ਚ ਚੌਧਰੀ ਸੰਤੋਖ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਖੜਗੇ ਨੇ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਅਤੇ ਪੁੱਤਰ ਵਿਕਰਮਜੀਤ ਚੌਧਰੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਖੜਗੇ ਨੇ ਕਿਹਾ ਕਿ ਸੰਤੋਖ ਚੌਧਰੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਸਾਰੀ ਉਮਰ ਕਾਂਗਰਸ ਪਾਰਟੀ ਦੀ ਸੇਵਾ ਕੀਤੀ ਹੈ। ਚੌਧਰੀ ਹਰ ਵੇਲੇ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਦੇ ਰਹੇ ਹਨ। ਉਨ੍ਹਾਂ ਦਾ ਸੁਭਾਅ ਬੜਾ ਹੱਸਮੁੱਖ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਸ਼ਹਿਰ ਦੇ ਲੋਕ ਵੀ ਉਨ੍ਹਾਂ ਨੂੰ ਬਹੁਤ ਪਿਆਰ ਕਰਦੇ ਸਨ।
ਉਨ੍ਹਾਂ ਕਿਹਾ ਕਿ ਚੌਧਰੀ ਸੰਤੋਖ ਦੀ ਮੌਤ ਨਾਲ ਪਾਰਟੀ ਦੇ ਨਾਲ-ਨਾਲ ਸਮਾਜ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਲਿਕਾਅਰਜੁਨ ਖੜਗੇ ਦੇ ਨਾਲ ਸੰਸਦ ਮੈਂਬਰ ਪ੍ਰਤਾਪ ਬਾਜਵਾ ਵੀ ਮੌਜੂਦ ਸਨ।
‘ਭਾਰਤ ਜੋੜੋ ਯਾਤਰਾ’ ਦੌਰਾਨ ਜਲੰਧਰ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਵਿਧਾਇਕ ਪੁੱਤਰ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਦਿਲ ਦੀ ਕੋਈ ਬਿਮਾਰੀ ਜਾਂ ਬੀਪੀ ਦੀ ਸਮੱਸਿਆ ਨਹੀਂ ਸੀ, ਫਿਰ ਵੀ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਜਾਨ ਗਈ। ਡਾਕਟਰਾਂ ਮੁਤਾਬਕ ਸੰਸਦ ਮੈਂਬਰ ਦੇ ਦਿਲ ਦਾ ਦੌਰਾ ਪੈਣ ਪਿੱਛੇ ਦੋ ਕਾਰਨ ਹੋ ਸਕਦੇ ਹਨ।
ਇਹ ਵੀ ਪੜ੍ਹੋ : ਮੁੜ 40 ਦਿਨਾਂ ਲਈ ਬਾਹਰ ਆਏਗਾ ਰਾਮ ਰਹੀਮ! ਪੈਰੋਲ ਨੂੰ ਲੈ ਕੇ ਰੋਹਤਕ ਡਵੀਜ਼ਨ ਕਮਿਸ਼ਨਰ ਦੇ ਹੱਥ ਫ਼ੈਸਲਾ
ਪਹਿਲੀ ਠੰਡ, ਜਿਸ ਦਿਨ ਅਟੈਕ ਹੋਇਆ ਪੰਜਾਬ ਵਿੱਚ ਬਹੁਤ ਠੰਡ ਸੀ। ਬਠਿੰਡਾ ਵਿੱਚ ਪਾਰਾ 0.6 ਡਿਗਰੀ, ਅੰਮ੍ਰਿਤਸਰ ਵਿੱਚ 1.2 ਡਿਗਰੀ ਦਰਜ ਕੀਤਾ ਗਿਆ। ਜਲੰਧਰ-ਲੁਧਿਆਣਾ ਰੋਡ ‘ਤੇ ਵੀ ਤਾਪਮਾਨ ਮਨਫੀ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਜਿਹੇ ‘ਚ ਸਾਂਸਦ ਨੂੰ ਠੰਡ ਕਾਰਨ ਦਿਲ ਦਾ ਦੌਰਾ ਪਿਆ ਹੋਵੇਗਾ।
ਦੂਜਾ, ਸਵੇਰੇ ਉਹ ਰਾਹੁਲ ਗਾਂਧੀ ਨਾਲ ਸਿਰਫ਼ 300 ਮੀਟਰ ਚੱਲੇ ਸਨ। ਰਸਤੇ ਵਿੱਚ ਅਚਾਨਕ ਉਨ੍ਹਾਂ ਦੀ ਛਾਤੀ ਵਿੱਚ ਦਰਦ ਹੋਣ ਲੱਗਾ। ਉਸ ਨੂੰ ਹਸਪਤਾਲ ਲਿਜਾਂਦਿਆਂ ਡਾਕਟਰਾਂ ਨੇ 2 ਵਾਰ ਸੀਪੀਆਰ ਦਿੱਤੀ, ਐਮਰਜੈਂਸੀ ਝਟਕਾ ਵੀ ਦਿੱਤਾ ਗਿਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਲਗਾਤਾਰ ਸੈਰ ਕਰਨ ਨਾਲ ਦਿਲ ਦੀ ਧੜਕਣ ਵਧ ਜਾਂਦੀ ਹੈ, ਜਿਸ ਨਾਲ ਅਟੈਕ ਦਾ ਖ਼ਤਰਾ ਵੱਧ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: