ਭਾਜਪਾ ਸਾਂਸਦ ਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਸੰਸਦ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।
ਨਵੀਂ ਸੰਸਦ ਵੱਲ ਕੂਚ ਕਰਨ ‘ਤੇ ਹਿਰਾਸਤ ਵਿਚ ਲਈ ਗਈ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਸ਼ਾਂਤੀਪੂਰਵਕ ਮਾਰਚ ਕਰ ਰਹੇ ਸੀ ਪਰ ਉਨ੍ਹਾਂ ਨੇ ਸਾਨੂੰ ਜ਼ਬਰਦਸਤੀ ਘਸੀਟਿਆ ਤੇ ਹਿਰਾਸਤ ਵਿਚ ਲਿਆ। ਇਸ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨਸ ਨਾਲ ਜਿਸ ਤਰ੍ਹਾਂ ਦਾ ਵਿਵਾਹਰ ਕੀਤਾ ਗਿਆ ਹੈ, ਉਹ ਬਹੁਤ ਹੀ ਸ਼ਰਮਨਾਕ ਹੈ।
ਇਹ ਵੀ ਪੜ੍ਹੋ : ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਗ਼ੈਰ-ਨਿਰਧਾਰਿਤ ਰੂਟਾਂ ‘ਤੇ ਚੱਲ ਰਹੀਆਂ 5 ਬੱਸਾਂ ਅਤੇ 3 ਟਿਕਟ ਗ਼ਬਨ ਮਾਮਲੇ ਫੜੇ: ਮੰਤਰੀ ਭੁੱਲਰ
ਸੀਐੱਮ ਮਮਤਾ ਨੇ ਕਿਹਾ ਕਿ ਜਿਸ ਤਰ੍ਹਾਂ ਤੋਂ ਦਿੱਲੀ ਪੁਲਿਸ ਨੇ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਤੇ ਹੋਰ ਪਹਿਲਵਾਨਾਂ ਨਾਲ ਮਾਰਕੁੱਟ ਕੀਤੀ, ਉਸ ਦੀ ਮੈਂ ਨਿੰਦਾ ਕਰਦੀ ਹਾਂ, ਇਹ ਸ਼ਰਮਨਾਕ ਹੈ ਕਿ ਸਾਡੇ ਚੈਂਪੀਅਨਸ ਨਾਲ ਇਸ ਤਰ੍ਹਾਂ ਦਾ ਵਿਵਹਾਰ ਕੀਤਾ ਜਾਂਦਾ ਹੈ। ਲੋਕਤੰਤਰ ਸਹਿਣਸ਼ੀਲਤਾ ਵਿੱਚ ਹੁੰਦਾ ਹੈ ਪਰ ਤਾਨਾਸ਼ਾਹੀ ਤਾਕਤਾਂ ਅਸਹਿਣਸ਼ੀਲਤਾ ਅਤੇ ਅਸਹਿਮਤੀ ਨੂੰ ਦਬਾਉਣ ‘ਤੇ ਪ੍ਰਫੁੱਲਤ ਹੁੰਦੀਆਂ ਹਨ। ਮੈਂ ਮੰਗ ਕਰਦੀ ਹਾਂ ਕਿ ਪਹਿਲਵਾਨਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਤੁਰੰਤ ਰਿਹਾਅ ਕੀਤਾ ਜਾਵੇ। ਮੈਂ ਪਹਿਲਵਾਨਾਂ ਦੇ ਨਾਲ ਖੜ੍ਹੀ ਹਾਂ।”
ਵੀਡੀਓ ਲਈ ਕਲਿੱਕ ਕਰੋ -: