ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਸੂਬੇ ਵਿੱਚ ਕੇਂਦਰੀ ਏਜੰਸੀਆਂ ਈਡੀ ਤੇ ਸੀਬੀਆਈ ਦੀ ਕਥਿਤ ਦੁਰਵਰਤੋਂ ਪਿੱਛੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੱਥ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਗੂਆਂ ਦਾ ਇੱਕ ਹਿੱਸਾ ਆਪਣੇ ਹਿੱਤਾਂ ਲਈ ਏਜੰਸੀਆਂ ਦੀ ਦੁਰਵਰਤੋਂ ਕਰ ਰਿਹਾ ਹੈ।
ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਕੇਂਦਰ ਸਰਕਾਰ ਦੇ ਏਜੰਡੇ ਅਤੇ ਉਨ੍ਹਾਂ ਦੀ ਪਾਰਟੀ ਦੇ ਹਿੱਤ ਆਪਸ ਵਿੱਚ ਨਾ ਮਿਲਣ। ਇਸ ਨਾਲ ਦੇਸ਼ ਨੂੰ ਨੁਕਸਾਨ ਹੋਵੇਗਾ। ਭਾਜਪਾ ਨੇ ਇਸ ਮਤੇ ਦਾ ਵਿਰੋਧ ਕੀਤਾ ਜਿਸ ਨੂੰ ਬਾਅਦ ਵਿੱਚ ਵਿਧਾਨ ਸਭਾ ਨੇ ਪਾਸ ਕਰ ਦਿੱਤਾ।
ਇਹ ਵੀ ਪੜ੍ਹੋ : ਤਿੰਨ ਦਹਾਕਿਆਂ ਬਾਅਦ ਸਿਨੇਮਾ ‘ਚ ਫਿਲਮ ਵੇਖਣਗੇ ਕਸ਼ਮੀਰ ਦੇ ਲੋਕ, ‘ਲਾਲ ਸਿੰਘ ਚੱਢਾ’ ਦੀ ਸਪੈਸ਼ਲ ਸਕ੍ਰੀਨਿੰਗ
ਤ੍ਰਿਣਮੂਲ ਕਾਂਗਰਸ ਪ੍ਰਧਾਨ ਬੈਨਰਜੀ ਨੇ ਕਿਹਾ, ਇਹ ਮਤਾ ਕਿਸੇ ਵਿਸ਼ੇਸ਼ ਦੇ ਖਿਲਾਫ ਨਹੀਂ ਹੈ, ਸਗੋਂ ਕੇਂਦਰੀ ਏਜੰਸੀਆਂ ਦੇ ਪੱਖਪਾਤੀ ਕੰਮ ਦੇ ਖਿਲਾਫ ਹੈ। ਵਿਧਾਨ ਸਭਾ ਵਿੱਚ ਚਰਚਾ ਦੌਰਾਨ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਨੇ ਕਿਹਾ ਕਿ ਸੀਬੀਆਈ ਅਤੇ ਈਡੀ ਖ਼ਿਲਾਫ਼ ਅਜਿਹਾ ਮਤਾ ਵਿਧਾਨ ਸਭਾ ਦੇ ਨਿਯਮਾਂ ਦੇ ਖ਼ਿਲਾਫ਼ ਹੈ। ਮਤੇ ਦੇ ਹੱਕ ਵਿੱਚ 189 ਅਤੇ ਵਿਰੋਧ ਵਿੱਚ 69 ਵੋਟਾਂ ਪਈਆਂ। ਸੀਬੀਆਈ ਅਤੇ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਰਾਜ ਵਿੱਚ ਕਈ ਮਾਮਲਿਆਂ ਦੀ ਜਾਂਚ ਕਰ ਰਹੀਆਂ ਹਨ, ਜਿਸ ਵਿੱਚ ਤ੍ਰਿਣਮੂਲ ਕਾਂਗਰਸ ਦੇ ਕਈ ਸੀਨੀਅਰ ਆਗੂ ਦੋਸ਼ੀ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਹ ਮਤਾ ਅਜਿਹੇ ਸਮੇਂ ਪਾਸ ਕੀਤਾ ਗਿਆ ਹੈ ਜਦੋਂ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਕਈ ਮੈਂਬਰਾਂ ਦੀ ਕੇਂਦਰੀ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਬੰਗਾਲ ਸਰਕਾਰ ਦੇ ਸਾਬਕਾ ਮੰਤਰੀ ਪਾਰਥ ਚੈਟਰਜੀ ਰਾਜ ਵਿੱਚ ਕਥਿਤ ਅਧਿਆਪਕ ਭਰਤੀ ਘਪਲੇ ਵਿੱਚ ਉਸਦੀ ਭੂਮਿਕਾ ਲਈ ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ਸ਼ਾਮਲ ਹੈ।