Man arrested for spreading rumors : ਫਿਰੋਜ਼ਪੁਰ : ਸੋਸ਼ਲ ਮੀਡੀਆ ’ਤੇ ਕੋਰੋਨਾ ਮਹਾਮਾਰੀ ਸਬੰਧੀ ਕੋਵਿਡ ਮਹਾਮਾਰੀ ਦੌਰਾਨ ਮਰੀਜ਼ਾਂ ਦੇ ਅੰਗ ਕੱਢਣ ਸੰਬੰਧੀ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਜ਼ਿਲੇ ਦੇ ਨਜੂ ਸ਼ਾਹ ਵਾਲਾ ਪਿੰਡ ਦੇ ਅਮਰਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
31 ਸਾਲਾ ਅਮਰਿੰਦਰ ਸਿੰਘ ਜੋਕਿ ਇਕ ‘ਆਪ’ ਦਾ ਇਕ ਸਰਗਰਮ ਵਰਕਰ ਹੈ, ਵੱਲੋਂ ਫੇਸਬੁੱਕ ‘ਤੇ ਸ਼ੇਰ-ਏ-ਪੰਜਾਬ ਪਹਵਾਨ ਗਰੁੱਪ ਬਣਾਇਆ ਹੋਇਆ ਸੀ। ਇਸ ਵਿਚ ਪੋਸਟ ਕੀਤੀਆਂ ਤਸਵੀਰਾਂ ਤੇ ਵੀਡਿਓਜ਼ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਡਾਕਟਰ ਕੋਵਿਡ ਮਰੀਜ਼ਾਂ ਦੇ ਮਹੱਤਵਪੂਰਨ ਅੰਗਾਂ ਨੂੰ ਕੱਢ ਰਹੇ ਹਨ। ਪੋਸਟਾਂ/ਵੀਡਿਓਜ਼ ਵਿੱਚ ਲੋਕਾਂ ਨੂੰ ਭੜਕਾ ਕੇ ਸਿਹਤ ਵਿਭਾਗ ਦੇ ਕਰਮਚਾਰੀਆਂ ਨਾਲ ਸਹਿਯੋਗ ਨਾ ਕਰਨ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਇਹ ਝੂਠੀ ਅਫਵਾਹ ਫੈਲਾਈ ਜਾ ਰਹੀ ਹੈ ਕਿ ਸਿਹਤ ਵਿਭਾਗ ਵੱਲੋਂ ਮ੍ਰਿਤਕ ਕੋਰੋਨਾ ਮਰੀਜ਼ਾਂ ਦੇ ਸਰੀਰ ਦੇ ਅੰਗ ਕੱਢੇ ਜਾ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਅਮਰਿੰਦਰ ਖ਼ਿਲਾਫ਼ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66, ਆਈਪੀਸੀ ਦੀ 153 ਅਤੇ ਆਪਦਾ ਪ੍ਰਬੰਧਨ ਐਕਟ 2005 ਦੀ 54 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਉਸ ਨੇ ਕਿਸ ਦੇ ਕਹਿਣ ‘ਤੇ ਅਜਿਹੀਆਂ ਪੋਸਟਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਅਜਿਹੀਆਂ ਸੋਸ਼ਲ ਮੀਡੀਆ ‘ਤੇ ਪੋਸਟਾਂ ਨੂੰ ਤਰਕਹੀਣ ਅਤੇ ਬੇਬੁਨਿਆਦ ਦੱਸਿਆ। ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਰਾਹੀਂ ਫੈਲਾਈਆਂ ਜਾ ਰਹੀਆਂ ਇਨ੍ਹਾਂ ਅਫਵਾਹਾਂ ‘ਤੇ ਯਕੀਨ ਨਾ ਕਰਨ।