ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਪੁਲਿਸ ਅਧਿਕਾਰੀ ਦੇ ਨਾਂ ‘ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ ਸਿੰਘ ਵਾਸੀ ਜਲਾਲਾਬਾਦ ਵਜੋਂ ਕੀਤੀ ਗਈ ਹੈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ .32 ਦੀ ਰਿਵਾਲਵਰ, ਇੱਕ ਕਾਰ ਤੇ 2 ਮੋਬਾਈਲ ਫੋਨ ਬਰਾਮਦ ਹੋਏ ਹਨ।
ਵਿਜੀਲੈਂਸ ਅਧਿਕਾਰੀਆਂ ਮੁਤਾਬਿਕ ਕਾਬੂ ਕੀਤੇ ਕਈ ਸੁਖਜਿੰਦਰ ਸਿੰਘ ਨੇ ਕੁਝ ਸਮਾਂ ਪਹਿਲਾਂ ਮਨਰੇਗਾ ਦੀ ਮਹਿਲਾ ਅਧਿਕਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਵਿਜੀਲੈਂਸ ਕੋਲ ਫੜਾਇਆ ਸੀ ਅਤੇ ਹੁਣ ਸੁਖਜਿੰਦਰ ਸਿੰਘ ਇਸ ਮਾਮਲੇ ‘ਚ ਸਮਝੌਤਾ ਕਰਨ ਲਈ ਪੁਲਿਸ ਅਧਿਕਾਰੀਆਂ ਦੇ ਨਾਂ ‘ਤੇ ਪੰਦਰਾਂ ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਪਰ ਸੌਦਾ 11 ਲੱਖ ਰੁਪਏ ‘ਚ ਤੈਅ ਹੋਇਆ।
ਇਹ ਵੀ ਪੜ੍ਹੋ : ਪਟਿਆਲਾ ‘ਚ ਵੱਡੀ ਵਾਰਦਾਤ, ਸ਼ਰਾਬ ਠੇਕੇ ‘ਤੇ ਕਰਿੰਦੇ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ
ਜੂਨੀਅਰ ਇੰਜੀਨੀਅਰ ਦੇ ਭਰਾ ਸੰਦੀਪ ਸਿੰਘ ਵਲੋਂ ਇਸ ਦੀ ਸੂਚਨਾ ਵਿਜੀਲੈਂਸ ਅਧਿਕਾਰੀਆਂ ਨੂੰ ਦਿੱਤੀ ਗਈ ਤਾਂ ਵਿਜੀਲੈਂਸ ਅਧਿਕਾਰੀਆਂ ਨੇ ਕਾਰਵਾਈ ਕਰਦਿਆਂ ਸੁਖਜਿੰਦਰ ਨੂੰ ਇਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਤਹਿਤ ਕਾਬੂ ਕਰ ਲਿਆ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਸ ਖ਼ਿਲਾਫ਼ ਲੁਧਿਆਣਾ ਵਿਜੀਲੈਂਸ ਦੀ ਅਪਰਾਧ ਸ਼ਾਖਾ ਵਿਚ ਕੇਸ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: