ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਸਬੰਧੀ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਹੈ। ਇਸੇ ਮੁਹਿੰਮ ਅਧੀਨ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਲੈਂਦੇ ਹੋਏ ਲੁਧਿਆਣਾ ਪੁਲਿਸ ਨੇ ਚੈਕਿੰਗ ਮੁਹਿੰਮ ਚਲਾਈ ਹੋਈ ਹੈ, ਜਿਸ ਦੌਰਾਨ ਇੱਕ ਬੰਦੇ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਹਰਮੀਤ ਸਿੰਘ ਹੁੰਦਲ ਪੀ.ਪੀ.ਐਸ. ਡੀ.ਸੀ.ਪੀ.ਇੰਨਵੈਸਟੀਗੇਸ਼ਨ ਲੁਧਿਆਣਾ ਦੀ ਨਿਗਰਾਨੀ ਅਤੇ ਮੈਡਮ ਰੁਪਿੰਦਰ ਕੌਰ ਸਰਾਂ ਪੀ.ਪੀ.ਐਸ ਏ.ਡੀ.ਸੀ.ਪੀ.ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਗੁਰਪ੍ਰੀਤ ਸਿੰਘ ਪੀ.ਪੀ.ਐਸ. ਡਿਟੈਕਟਿਵ-2 ਲੁਧਿਆਣਾ ਦੀ ਅਗਵਾਈ ਹੇਠ INSP ਬੇਅੰਤ ਜੁਨੇਜਾ ਇੰਚਾਰਜ ਕ੍ਰਾਇਮ ਬ੍ਰਾਂਚ-2/ਲੁਧਿਆਣਾ ਦੀ ਪੁਲਿਸ ਪਾਰਟੀ ਭਾਮੀਆਂ ਕਲਾਂ ਰੋਡ ਨੇੜੇ ਟੋਭਾ, ਪਿੰਡ ਭਾਮੀਆਂ ਕਲਾਂ,ਲੁਧਿਆਣਾ ਵਿਖੇ ਨਾਕਾ-ਬੰਦੀ ਕਰਕੇ ਸ਼ੱਕੀ-ਪੁਰਸ਼ਾਂ, ਸ਼ੱਕੀ ਵਹੀਕਲਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਚੈਕਿੰਗ ਸ਼ੱਕ ਦੀ ਬਿਨ੍ਹਾ ਤੇ ਪੈਦਲ ਆ ਰਹੇ ਮੋਨੇ ਸਖਸ਼ ਬਾਦਲ ਰਾਣਾ ਉਰਫ ਬਾਦਲ ਪੁੱਤਰ ਅਸ਼ੋਕ ਰਾਣਾ ਵਾਸੀ ਕੁਆਟਰ ਨੰਬਰ 335,ਡਾਕਟਰ ਬੀ.ਆਰ.ਅੰਬੇਦਕਰ ਨਗਰ, ਆਰ.ਕੇ.ਰੋਡ ਥਾਣਾ ਮੋਤੀ ਨਗਰ ਲੁਧਿਆਣਾ ਹਾਲ ਵਾਸੀ ਕਿਰਾਏਦਾਰ ਵਿਸ਼ਾਲ ਦਾ ਮਕਾਨ ਮੁਹੱਲਾ ਸ਼ਾਂਤੀ ਵਿਹਾਰ ਨੇੜੇ ਦਰਸ਼ਨ ਅਕੈਡਮੀ ਭਾਮੀਆਂ ਕਲਾਂ ਲੁਧਿਆਣਾ ਨੂੰ ਕਾਬੂ ਕੀਤਾ, ਜਿਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ : ਟ੍ਰੇਨਿੰਗ ਲਈ 72 ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਹੋਏ ਰਵਾਨਾ, CM ਮਾਨ ਨੇ ਦਿੱਤੀਆਂ ਸ਼ੁੱਭਕਾਮਨਾਵਾਂ
ਦੋਸ਼ੀ ਖਿਲਾਫ ਮੁਕੱਦਮਾ ਨੰਬਰ 178 ਮਿਤੀ 28.07.2023 ਅਧ 21.61.85 ਐਨ.ਡੀ.ਪੀ.ਐਸ ਐਕਟ ਥਾਣਾ ਜਮਾਲਪੁਰ ਲੁਧਿਆਣਾ ਦਰਜ ਰਜਿਸਟਰ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ, ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਜਿਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਫਿਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: