ਲੁਧਿਆਣੇ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਵਿਅਕਤੀ ਵਲੋਂ ਖੌਫਨਾਕ ਕਦਮ ਚੁੱਕ ਲਿਆ ਗਿਆ। ਦਰਅਸਲ ਵਿਅਕਤੀ ਦਾ ਵੀਜ਼ਾ ਨਹੀਂ ਲੱਗ ਰਿਹਾ ਸੀ ਜਿਸ ਕਰਕੇ ਉਹ ਕਾਫੀ ਪ੍ਰੇਸ਼ਾਨ ਸੀ।
ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। ਉਸ ਦੀ 34 ਸਾਲ ਦੱਸੀ ਜਾ ਰਹੀ ਹੈ ਤੇ ਵਿਅਕਤੀ ਦੀ ਇਕ ਛੋਟੀ ਬੱਚੀ ਵੀ ਹੈ। ਬੀਤੀ ਰਾਤ ਉਸ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉਸ ਨੇ ਗੋਲੀ ਮਾਰ ਕੇ ਆਪਣੀ ਜਾਨ ਲੈ ਲਈ। ਪਿਛੇ ਉਸ ਦਾ ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਲੱਦਾਖ ‘ਚ ਡਿਊਟੀ ਨਿਭਾ ਰਹੇ ਪੰਜਾਬ ਦੇ ਜਵਾਨ ਦੀ ਅਚਾਨਕ ਮੌ.ਤ, ਰੂਪਨਗਰ ਦਾ ਰਹਿਣ ਵਾਲਾ ਸੀ ਫੌਜੀ
ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਵੱਲੋਂ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ ਹੈ। ਪੁਲਿਸ ਨੇ ਮੌਕੇ ‘ਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਅੱਗੇ ਦੀ ਕਾਰਵਾਈ ਜਾਰੀ ਹੈ।
























