ਜਲੰਧਰ ਦੇ ਬੱਸ ਸਟੈਂਡ ਨੇੜੇ ਤਹਿਸੀਲ ਬੰਗਾ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਸ ਨੇ ਫੇਸਬੁੱਕ ਪੇਜ਼ ‘ਤੇ ਲਾਈਵ ਹੋ ਕੇ ਖੁਦਕੁਸ਼ੀ ਦਾ ਕਾਰਨ ਆਪਣੀ ਪਤਨੀ ਅੰਜੂ ਨੂੰ ਦੱਸਿਆ, ਜਿਸ ਨਾਲ ਉਸ ਨੇ ਲਵ ਮੈਰਿਜ ਕਰਵਾਈ ਸੀ। ਮ੍ਰਿਤਕ ਦੀ ਪਛਾਣ ਅਮਰੀਕ ਰਾਮ ਪੁੱਤਰ ਬਲਰਾਮ ਵਾਸੀ ਬੰਗਾ ਵਜੋਂ ਹੋਈ ਹੈ।
ਦੱਸ ਦਈਏ ਕਿ ਮ੍ਰਿਤਕ ਦੇ ਪਿਤਾ ਬਲਰਾਮ ਨੇ ਦੋਸ਼ ਲਗਾਇਆ ਹੈ ਕਿ ਕਰੀਬ 2 ਸਾਲ ਪਹਿਲਾਂ ਉਸ ਦੇ ਲੜਕੇ ਦਾ ਜੈਤੇਵਾਲੀ ਦੀ ਰਹਿਣ ਵਾਲੀ ਅੰਜੂ ਨਾਲ ਇਕ ਮੰਦਰ ‘ਚ ਪ੍ਰੇਮ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦਾ ਪੁੱਤਰ ਪ੍ਰੇਸ਼ਾਨ ਰਹਿਣ ਲੱਗਾ, ਕਿਉਂਕਿ ਉਹ ਆਪਣੀ ਪਤਨੀ ਤੋਂ ਤੰਗ ਸੀ। ਇਸ ਕਰਕੇ ਉਸ ਨੇ ਬੀਤੀ ਸ਼ਾਮ ਫੇਸਬੁੱਕ ਪੇਜ ‘ਤੇ ਲਾਈਵ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਮਗਰੋਂ ਉਸ ਦੀ ਰਾਤ ਨੂੰ ਮੌਤ ਹੋ ਗਈ।
ਇਹ ਵੀ ਪੜ੍ਹੋ : ‘ਕਾਂਗਰਸ ਮੇਰੀ ਕਬਰ ਪੁੱਟਣ ‘ਚ ਲੱਗੀ, ਮੈਂ ਗਰੀਬਾਂ ਦੀ ਜ਼ਿੰਦਗੀ ਸੁਧਾਰਨ ‘ਚ ਲੱਗਾਂ’- PM ਮੋਦੀ ਬੋਲੇ
ਲਾਈਵ ਹੋ ਕੇ ਉਸ ਨੇ ਆਪਣੀ ਮੌਤ ਲਈ ਪਤਨੀ ਅੰਜੂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਕੁੜੀ ਤੇ ਉਸ ਦੇ ਪਰਿਵਾਰ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਦੂਜੇ ਪਾਸੇ ਬੱਸ ਸਟੈਂਡ ਚੌਂਕੀ ਦੇ ਇੰਚਾਰਜ ਮੇਜਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ‘ਤੇ ਅੰਜੂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੂਜੇ ਪਾਸੇ ਦੋਸ਼ੀ ਨੂੰ ਫੜਣ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: