ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੀ ਪਤਨੀ ਦੀ ਸਿਹਤ ਦੇ ਕਾਰਨ ਮੈਡੀਕਲ ਆਧਾਰਾਂ ਦਾ ਹਵਾਲਾ ਦਿੰਦੇ ਹੋਏ ਦਿੱਲੀ ਹਾਈ ਕੋਰਟ ‘ਤੋਂ ਅੰਤਰਿਮ ਜ਼ਮਾਨਤ ਦੀ ਮੰਗੀ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਬੁੱਧਵਾਰ ਨੂੰ ਕੇਂਦਰੀ ਜਾਂਚ ਏਜੰਸੀ (CBI) ਨੂੰ ਨੋਟਿਸ ਜਾਰੀ ਕੀਤਾ ਹੈ।
ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਮਨੀਸ਼ ਸਿਸੋਦੀਆ ਦੀ ਮੈਡੀਕਲ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ‘ਚ ਵੀਰਵਾਰ ਨੂੰ ਸੁਣਵਾਈ ਹੋਵੇਗੀ। ਮਨੀਸ਼ ਸਿਸੋਦੀਆ ਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਮਿਲ ਸਕਦੀ ਹੈ। ਉਨ੍ਹਾਂ ਵੱਲੋਂ ਦਾਇਰ ਕੀਤੇ ਦਸਤਾਵੇਜ਼ਾਂ ਅਨੁਸਾਰ ਉਸ ਦੀ ਪਤਨੀ ਗੰਭੀਰ ਬਿਮਾਰੀ ਤੋਂ ਪੀੜਤ ਹੈ। ਉਸਦਾ ਪੁੱਤਰ ਵਿਦੇਸ਼ ਵਿੱਚ ਹੈ। ਪਰਿਵਾਰ ਦੀ ਸੰਭਾਲ ਕਰਨ ਵਾਲਾ ਹੋਰ ਕੋਈ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਰ ਮਾਲੀਏ ‘ਚ ਅਪ੍ਰੈਲ ਮਹੀਨੇ ਦੌਰਾਨ ਪਿਛਲੇ ਸਾਲ ਨਾਲੋਂ 22% ਦਾ ਵਾਧਾ: ਹਰਪਾਲ ਚੀਮਾ
ਦੱਸ ਦੇਈਏ ਕਿ 25 ਅਪ੍ਰੈਲ ਨੂੰ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਦੀ ਤਬੀਅਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਦੋਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 26 ਅਪ੍ਰੈਲ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਮਾ ਸਿਸੋਦੀਆ ਨੂੰ ਮਿਲਣ ਲਈ ਅਪੋਲੋ ਹਸਪਤਾਲ ਪਹੁੰਚੇ। ਸੀਮਾ ਸਿਸੋਦੀਆ ਮਲਟੀਪਲ ਸਕਲੇਰੋਸਿਸ ਦੀ ਬਿਮਾਰੀ ‘ਤੋਂ ਪੀੜਤ ਹੈ।
ਵੀਡੀਓ ਲਈ ਕਲਿੱਕ ਕਰੋ -: