ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 1 ਜੂਨ ਤੱਕ ਵਧਾ ਦਿੱਤੀ ਹੈ। ਸੁਣਵਾਈ ਦੌਰਾਨ ਮਨੀਸ਼ ਸਿਸੋਦੀਆ ਨੇ ਕੁਰਸੀ, ਮੇਜ਼ ਅਤੇ ਕਿਤਾਬਾਂ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।
ਦੱਸ ਦੇਈਏ ਕਿ ਈਡੀ ਮਾਮਲੇ ਵਿੱਚ ਨਿਆਂਇਕ ਹਿਰਾਸਤ ਖ਼ਤਮ ਹੋਣ ਮਗਰੋਂ ਮਨੀਸ਼ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ ਮੁੜ ਵਾਧਾ ਕਰ ਦਿੱਤਾ। ਹੁਣ ਮਨੀਸ਼ ਸਿਸੋਦੀਆ ਨੂੰ 1 ਜੂਨ ਤੱਕ ਜੇਲ੍ਹ ‘ਚ ਰਹਿਣਾ ਪਵੇਗਾ।
ਇਹ ਵੀ ਪੜ੍ਹੋ : ਆਸਟ੍ਰੇਲੀਆਈ CEOs ਨਾਲ ਮਿਲੇ PM ਮੋਦੀ: ਕਿਹਾ- ਮੈਂ ਆਸਾਨੀ ਨਾਲ ਸੰਤੁਸ਼ਟ ਹੋਣ…
ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਆਬਕਾਰੀ ਨੀਤੀ ਦੇ ਕਥਿਤ ਘੁਟਾਲੇ ਵਿੱਚ CBI ਨੇ 26 ਫਰਵਰੀ ਅਤੇ ਈਡੀ ਨੇ 9 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਹੀ ਮਨੀਸ਼ ਸਿਸੋਦੀਆ ਜੇਲ੍ਹ ਵਿੱਚ ਹਨ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: