ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਦੀ ਸਿਆਸਤ ਵਿਚ ਹਲਚਲ ਤੇਜ਼ ਹੋ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਭਾਜਪਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸਿਰਸਾ ਭਾਜਪਾ ਦੇ ਮੁੱਖ ਦਫਤਰ ਵਿਚ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ।
ਸਿਰਸਾ ਨੇ ਇਸ ਮੌਕੇ ਭਾਜਪਾ ਦੇ ਪ੍ਰਧਾਨ ਜੇ. ਪੀ. ਨੱਢਾ, ਅਮਿਤ ਸ਼ਾਹ ਦਾ, ਕੈਬਨਿਟ ਮੰਤਰੀ ਗਜਿੰਦਰ ਸ਼ੇਖਾਵਤ, ਧਰਮਿੰਦਰ ਪ੍ਰਧਾਨ ਤੇ ਗੌਤਮ ਜੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਦੇਸ਼ ਭਰ ਵਿਚ ਮਾਨਵਤਾ ਦੀ, ਦੇਸ਼ ਦੀ ਅਤੇ ਸਾਰੇ ਪੰਥ ਦੀ ਸੇਵਾ ਕੀਤੀ । ਮੈਨੂੰ ਇਸ ਗੱਲ ਦਾ ਫਖਰ ਹੈ ਕਿ ਮੈਨੂੰ ਦੇਸ਼ ਦੀ ਰਾਜਧਾਨੀ ਦੇ ਲੋਕਾਂ ਨੇ ਵਿਧਾਇਕ ਬਣਾ ਕੇ ਵੀ ਭੇਜਿਆ ਹੈ ਤੇ ਮੈਨੂੰ DSGMC ਦੇ ਮੈਂਬਰ ਤੇ ਜਨਰਲ ਸਕੱਤਰ ਤੇ ਪ੍ਰਧਾਨ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸੇਵਾ ਕਰਨ ਦੇ ਇਸ ਜ਼ਜ਼ਬੇ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਪ੍ਰਸ਼ੰਸਾ ਕੀਤੀ ਗਈ।
ਇਸ ਮੌਕੇ ਸਿਰਸਾ ਨੇ ਕਿਹਾ ਕਿ ਅੱਜ ਦੇਸ਼ ਦੇ ਅੰਦਰ ਸਿੱਖ ਉਹ ਭਾਵੇਂ ਕੰਨਿਆਕੁਮਾਰੀ ਤੋਂ ਲੈ ਕੇ ਕਸ਼ਮੀਰ ਤੱਕ ਹੋਣ ਉਨ੍ਹਾਂ ਦੇ ਬਹੁਤ ਸਾਰੇ ਮੁੱਦੇ ਹਨ। ਉਨ੍ਹਾਂ ਮੁੱਦਿਆਂ ਦੇ ਹੱਲ ਵਾਸਤੇ ਜਦੋਂ ਅਸੀਂ ਆਵਾਜ਼ ਬੁਲੰਦ ਕਰਦੇ ਹਾਂ ਤਾਂ ਉਸ ਸਮੇਂ ਅਜਿਹੀ ਸਰਕਾਰ ਦੀ ਲੋੜ ਹੁੰਦੀ ਹੈ ਜੋ ਮਸਲੇ ਹੱਲ ਕਰ ਸਕੇ। ਮੈਂ ਹਮੇਸ਼ਾ ਹੀ ਸਿੱਖ ਮੁੱਦਿਆਂ ਉਤੇ ਆਪਣੀ ਆਵਾਜ਼ ਬੁਲੰਦ ਰੱਖੀ ਹੈ। ਮੈਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਿੱਖ ਮੁੱਦਿਆਂ ਉਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਇਸ ਬਾਰੇ ਗੱਲਬਾਤ ਕੀਤੀ ਤੇ ਕਿਹਾ ਕਿ ਅਸੀਂ ਸਾਰੇ ਸਿੱਖ ਮੁੱਦਿਆਂ ਨੂੰ ਹੱਲ ਕਰਨਾ ਚਾਹੁੰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਉਨ੍ਹਾਂ ਕਿਹਾ ਕਿ ਅੱਜ ਮੈਂ ਸਭ ਤੋਂ ਪਹਿਲਾਂ DSGMC ਦੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਕਿਉਂਕਿ ਮੈਂ ਇਹ ਨਹੀਂ ਚਾਹੁੰਦਾ ਸੀ ਕਿ ਲੋਕਾਂ ਨੂੰ ਸੰਦੇਸ਼ ਜਾਵੇ ਕਿ ਸ਼ਾਇਦ DSGMC ਪ੍ਰਧਾਨਗੀ ਬਚਾਉਣ ਲਈ ਮੈਂ ਭਾਜਪਾ ਜੁਆਇਨ ਕੀਤੀ। ਇਸ ਦੌਰਾਨ ਸਿਰਸਾ ਨੇ ਕਿਹਾ ਕਿ ਸਿੱਖਾਂ ਦੇ ਮਸਲੇ ਸਿਰਫ ਭਾਜਪਾ ਹੱਲ ਕਰਦੀ ਹੈ ਅਤੇ ਹੁਣ ਕੌਮ ਦੇ 70 ਸਾਲਾਂ ਦੇ ਮਸਲੇ ਹੱਲ ਹੋਣਗੇ।