CM ਮਾਨ ਜੋ ਕਿ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਹਨ ਤੇ ਉਮੀਦ ਹੈ ਕਿ ਅੱਜ ਉਨ੍ਹਾਂ ਨੂੰ ਛੁੱਟੀ ਮਿਲ ਜਾਵੇਗੀ, ਨੇ ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਗਾਇਕ ਮਨਕੀਰਤ ਔਲਖ ਤੇ ਉੱਘੇ ਉਦਯੋਗਪਤੀ ਪ੍ਰਿਤਪਾਲ ਸਿੰਘ ਨਾਲ ਹਸਪਤਾਲ ਤੋਂ ਗੱਲਬਾਤ ਕੀਤੀ ਤੇ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਤਹਿ ਦਿਲੋਂ ਧੰਨਵਾਦ ਕੀਤਾ। 
ਮਨਕੀਰਤ ਔਲਖ ਨਾਲ ਗੱਲਬਾਤ ਕਰਦਿਆਂ ਸੀਐੱਮ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਤੁਹਾਡੇ ਵਲੋਂ ਕੀਤੀ ਗਈ ਹੜ੍ਹ ਪੀੜਤਾਂ ਦੀ ਮਦਦ ਸੱਚਮੁੱਚ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਮਦਦ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ। ਗੱਲਬਾਤ ਦੌਰਾਨ ਮਨਕੀਰਤ ਔਲਖ ਨੇ ਸੀਐੱਮ ਮਾਨ ਨੂੰ ਅਪੀਲ ਕੀਤੀ ਕਿ ਮੈਂ ਹੜ੍ਹ ਪੀੜਤਾਂ ਨੂੰ ਵਾਅਦਾ ਕਰਕੇ ਆਇਆ ਹਾਂ ਕਿ ਮੁੱਖ ਮੰਤਰੀ ਮਾਨ ਛੋਟੇ ਜਿਮੀਂਦਾਰਾਂ ਦੇ ਕਰਜ਼ੇ ਮਾਫ ਕਰ ਦੇਣਗੇ। ਇਸ ‘ਤੇ CM ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕਰਜ਼ਾ ਮੁਆਫੀ ‘ਤੇ ਵਿਚਾਰ ਕਰ ਰਹੇ ਹਾਂ।
ਇਹ ਵੀ ਪੜ੍ਹੋ : CM ਮਾਨ ਦੀ ਸਿਹਤ ‘ਚ ਪਹਿਲਾਂ ਨਾਲੋਂ ਆਇਆ ਸੁਧਾਰ, ਅੱਜ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ
ਦੱਸ ਦੇਈਏ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਉਦਯੋਗਪਤੀ ਪ੍ਰਿਤਪਾਲ ਸਿੰਘ ਹੰਸਪਾਲ ਵੱਲੋਂ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ 100 ਕਿਸ਼ਤੀਆਂ ਬਣਾ ਕੇ ਹੜ੍ਹ ਪੀੜਤਾਂ ਦੀ ਮਦਦ ਕੀਤੀ ਗਈ। CM ਮਾਨ ਨੇ ਪ੍ਰਿਤਪਾਲ ਸਿੰਘ ਨਾਲ ਗੱਲਬਾਤ ਕੀਤੀ ਤੇ ਵੀਡੀਓ ਕਾਲ ਕਰ ਕੇ ਧੰਨਵਾਦ ਤੇ ਕੀਤਾ ਹੌਸਲਾ ਅਫ਼ਜ਼ਾਈ ਕੀਤੀ।
ਵੀਡੀਓ ਲਈ ਕਲਿੱਕ ਕਰੋ -:
























