ਸ਼੍ਰੀਨਗਰ ਵਿਖੇ ਸਿੱਖ ਭਾਈਚਾਰੇ ਦੀਆਂ ਦੋ ਲੜਕੀਆਂ, ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਅਗਵਾ ਕਰ ਲਿਆ ਗਿਆ ਸੀ, ਜ਼ਬਰਦਸਤੀ ਧਰਮ ਬਦਲਾ ਲਿਆ ਗਿਆ ਸੀ ਅਤੇ ਵਿਆਹ ਕਰਵਾ ਲਿਆ ਗਿਆ ਸੀ। ਉਨ੍ਹਾਂ ਵਿੱਚੋਂ ਇਕ ਮਨਮੀਤ ਕੌਰ ਦੀ ਅੱਜ ਘਰ ਵਾਪਸੀ ਹੋ ਗਈ ਹੈ। ਅਦਾਲਤ ਵੱਲੋਂ ਉਸ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਪਰਿਵਾਰ ਵੱਲੋਂ ਮਨਮੀਤ ਕੌਰ ਦਾ ਆਨੰਦ ਕਾਰਜ ਸਥਾਨਕ ਨੌਜਵਾਨ ਸ. ਸੁਖਬੀਰ ਸਿੰਘ ਨਾਲ ਪੂਰਨ ਗੁਰ-ਮਰਿਆਦਾ ਅਨੁਸਾਰ ਰੈਨਾਵਾੜੀ ਗੁਰਦੁਆਰਾ ਸਾਹਿਬ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਨਮੀਤ ਕੌਰ ਦੀ ਘਰ ਵਾਪਸੀ ਨਾਲ ਪਰਿਵਾਰਕ ਮੈਂਬਰਾਂ ਨੂੰ ਕਾਫੀ ਹੌਸਲਾ ਮਿਲਿਆ ਹੈ ਤੇ ਉਮੀਦ ਹੈ ਕਿ ਦੂਜੀ ਲੜਕੀ ਧਨਵੰਤ ਕੌਰ ਨੂੰ ਵੀ ਜਲਦ ਹੀ ਵਾਪਸ ਲਿਆਂਦਾ ਜਾਵੇਗਾ। ਸਿਰਸਾ ਨੇ ਘੱਟ ਗਿਣਤੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਰਾਜ ਵਿੱਚ ਘੱਟ ਗਿਣਤੀ ਕਮਿਸ਼ਨ ਸਥਾਪਤ ਕਰਨ ਦੀ ਵੀ ਮੰਗ ਕੀਤੀ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਸ਼ਮੀਰੀ ਸਿੱਖਾਂ ਦੀਆਂ ਬੇਟੀਆਂ ਦੇ ਅਗਵਾ ਅਤੇ ਗ਼ੈਰ ਕਾਨੂੰਨੀ ਨਿਕਾਹ ਪੜ੍ਹਵਾਉਣ ਦੀ ਜਿਹਾਦੀ ਮਾਨਸਿਕਤਾ ਨੂੰ ਦਰਸਾਉਣ ਵਾਲੇ ਸਾਹਮਣੇ ਆ ਰਹੇ ਮਾਮਲਿਆਂ ਨੂੰ ਰੋਕਣ ਲਈ ਜੰਮੂ-ਕਸ਼ਮੀਰ ਵਿਚ ਜਿਹਾਦੀ ਮਾਨਸਿਕਤਾ ਵਾਲੇ ਧਰਮ ਤਬਦੀਲੀ ਦੇ ਖ਼ਿਲਾਫ਼ ਕੋਈ ਠੋਸ ਕਾਨੂੰਨ ਬਣਵਾਉਣੇ ਚਾਹੀਦੇ ਹਨ। ਜੰਮੂ-ਕਸ਼ਮੀਰ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗ੍ਰਹਿ ਮੰਤਰੀ ਨੂੰ ਵੀ ਪੱਤਰ ਲਿਖਿਆ ਜਾਵੇਗਾ। ਨਾਲ ਹੀ ਬੀਬੀ ਜਗੀਰ ਕੌਰ ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖ ਧਰਮ ਦੀਆਂ ਕਦਰਾਂ-ਕੀਮਤਾਂ ਬਾਰੇ ਜਾਣੂ ਕਰਵਾਉਣ ਚਾਹੀਦਾ ਹੈ।
ਇਹ ਵੀ ਪੜ੍ਹੋ : Breaking : ਰਾਹੁਲ ਗਾਂਧੀ ਨੇ ਨਹੀਂ ਕੀਤੀ ਨਵਜੋਤ ਸਿੱਧੂ ਨਾਲ ਮੁਲਾਕਾਤ