manmohan singh condition stable: ਏਮਜ਼ ਵਿੱਚ ਦਾਖਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਐਤਵਾਰ ਸ਼ਾਮ ਤੋਂ ਸਥਿਰ ਹੈ। ਏਮਜ਼ ਡਾਕਟਰਾਂ ਦੇ ਹਵਾਲੇ ਨਾਲ ਮਨਮੋਹਨ ਸਿੰਘ ਦੇ ਨੇੜਲੇ ਸੂਤਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਮਨਮੋਹਨ ਸਿੰਘ ਨੂੰ ਬੁਖਾਰ ਅਤੇ ਛਾਤੀ ਦੀ ਤਕਲੀਫ ਕਾਰਨ ਐਤਵਾਰ ਸ਼ਾਮ ਨੂੰ 8.45 ਵਜੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਮਨਮੋਹਨ ਸਿੰਘ ਦੇ ਨੇੜਲੇ ਸੂਤਰਾਂ ਦੇ ਅਨੁਸਾਰ, ਉਨ੍ਹਾਂ ਨੂੰ ਐਤਵਾਰ ਸ਼ਾਮ ਨੂੰ ਇੱਕ ਨਵੀਂ ਦਵਾਈ ਦੇ ਮਾੜੇ ਪ੍ਰਭਾਵ ਵਜੋਂ ਬੁਖਾਰ ਅਤੇ ਬੇਚੈਨੀ ਮਹਿਸੂਸ ਹੋਈ ਸੀ। ਉਨ੍ਹਾਂ ਨੂੰ ਤੁਰੰਤ ਏਮਜ਼ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ। ਸੂਤਰਾਂ ਨੇ ਦੱਸਿਆ ਕਿ ਡਾਕਟਰ ਜਾਂਚ ਕਰ ਰਹੇ ਹਨ ਕਿ ਕੀ ਬੁਖਾਰ ਦਾ ਕੋਈ ਹੋਰ ਕਾਰਨ ਹੈ। ਸੂਤਰਾਂ ਅਨੁਸਾਰ ਮਨਮੋਹਨ ਸਿੰਘ ਪਹਿਲਾਂ ਤੋਂ ਹੀ ਠੀਕ ਹਨ ਅਤੇ ਏਮਜ਼ ਦਿਲ ਵਿਭਾਗ ਦੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ। ਡਾ ਮਨਮੋਹਨ ਸਿੰਘ, ਜੋ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਸਨ, ਇਸ ਸਮੇਂ ਰਾਜ ਸਭਾ ਦੇ ਸੰਸਦ ਮੈਂਬਰ ਹਨ।
ਇਹ ਵੀ ਪੜ੍ਹੋ : ਕੋਰੋਨਾ ਖਿਲਾਫ਼ ਜੰਗ ‘ਚ IIT, ਬੇਨੇਟ ਯੂਨੀਵਰਸਿਟੀ ਦੇ ਪ੍ਰਸਤਾਵਾਂ ਨੂੰ ਮਿਲੀ ਮਨਜ਼ੂਰੀ