manmohan singh has been admitted: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੱਜ ਰਾਤ 8.45 ਵਜੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਛਾਤੀ ਵਿੱਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਥੋੜੀ ਅਸਹਿਜ ਪ੍ਰਤੀਤ ਹੋਈ। ਹਾਲਾਂਕਿ, ਹੁਣ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਇਸ ਤੋਂ ਪਹਿਲਾ ਉਨ੍ਹਾਂ ਦੀ ਦਿਲ ਦੀ ਸਰਜਰੀ ਵੀ ਏਮਜ਼ ਵਿਖੇ ਹੋਈ ਹੈ। 87 ਸਾਲ ਦੀ ਉਮਰ ਵਾਲੇ ਮਨਮੋਹਨ ਸਿੰਘ ਇਸ ਸਮੇਂ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਹਨ।
ਸੂਤਰਾਂ ਮੁਤਾਬਿਕ ਮਨਮੋਹਨ ਸਿੰਘ ਨੂੰ ਏਮਜ਼ ਦੇ ਕਾਰਡਿਓ ਥੋਰੈਕਿਕ (ਦਿਲ ਅਤੇ ਛਾਤੀ ਨਾਲ ਸਬੰਧਿਤ) ਵਾਰਡ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਨਮੋਹਨ ਸਿੰਘ ਨੂੰ ਰਾਤ ਕਰੀਬ 9.45 ਵਜੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਖੇ ਕਾਰਡੀਓਲੌਜੀ ਦੇ ਪ੍ਰੋਫੈਸਰ ਡਾ: ਨਿਤੀਸ਼ ਨਾਇਕ ਦੀ ਦੇਖਰੇਖ ਹੇਠ ਹਸਪਤਾਲ ਦਾਖਲ ਕਰਵਾਇਆ ਗਿਆ। ਇੱਕ ਸੂਤਰ ਨੇ ਦੱਸਿਆ, “ਉਨ੍ਹਾਂ ਨੂੰ ਇਸ ਸਮੇਂ ਨਿਗਰਾਨੀ ਹੇਠ ਰੱਖਿਆ ਗਿਆ ਹੈ।”
ਮਨਮੋਹਨ ਸਿੰਘ ਸਾਲ 2004 ਤੋਂ 20014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਹਨ। 1991 ਵਿੱਚ, ਪੀ ਵੀ ਨਰਸਿਮਹਾ ਰਾਓ ਦੀ ਸਰਕਾਰ ਵਿੱਚ ਵਿੱਤ ਮੰਤਰਾਲੇ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ। ਉਹ ਇੱਕ ਮਸ਼ਹੂਰ ਅਰਥ ਸ਼ਾਸਤਰੀ ਵਜੋਂ ਜਾਣੇ ਜਾਂਦੇ ਹਨ। ਉਹ ਰਿਜ਼ਰਵ ਬੈਂਕ ਆਫ ਇੰਡੀਆ ਦੇ ਗਵਰਨਰ ਵੀ ਰਹਿ ਚੁੱਕੇ ਹਨ।