ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੜ੍ਹ ਪੀੜਤ ਲੋਕਾਂ ਦੇ ਰਾਹਤ ਤੇ ਬਚਾਅ ਕਾਰਜਾਂ ਲਈ ਉਪਰਾਲੇ ਕਰ ਰਹੀ ਹੈ। ਇਸ ਨੂੰ ਲੈ ਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਹੜ੍ਹ ਪੀੜਤ ਮਹਿਲਾਵਾਂ, ਬਜ਼ੁਰਗਾਂ ਤੇ ਬੱਚਿਆਂ ਕਈ ਪ੍ਰਬੰਧ ਕਰਨ ਦਾ ਐਲਾਨ ਕੀਤਾ।
ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਲਈ ਖਾਲ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਹਰ ਜ਼ਿਲ੍ਹਾ ਹਸਪਤਾਲ ਦੇ ‘ਸਖੀ ਵਨ ਸਟਾਪ’ ਕੇਂਦਰਾਂ ‘ਚ ਤਿਆਰੀਆਂ ਕੀਤੀਆਂ ਗਈਆਂ ਤੇ ਸੈਨੇਟਰੀ ਪੈਡ ਦੀ ਸੁਖਾਲੀ ਵੰਡ ਲਈ ਉਪਰਾਲੇ ਕੀਤੇ ਗਏ ਹਨ।
ਬਜ਼ੁਰਗਾਂ ਲਈ ਵੱਡਾ ਐਲਾਨ ਕਰਦੇ ਹੋਏ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਅਕਤੂਬਰ ‘ਚ ਸ਼ੁਰੂ ਹੋਣ ਵਾਲਾ ਬਿਰਧ ਆਸ਼ਰਮ ਮਾਨਸਾ ਕੱਲ੍ਹ ਤੋਂ ਹੀ ਕਾਰਜਸ਼ੀਲ ਹੋਵੇਗਾ। ਉਨ੍ਹਾਂ ਕਿਹਾ ਕਿ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 41 ਬਿਰਧ ਘਰ ਕਾਰਗਰ ਹਨ, ਜਿਨ੍ਹਾਂ ਵਿੱਚ ਕੁੱਲ 572 ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਵਧਾ ਕੇ 700 ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜਾਂ ਨਾਲ ਪ੍ਰਭਾਵਿਤ ਬਜ਼ੁਰਗਾਂ ਨੂੰ ਇਨ੍ਹਾਂ ਬਿਰਧ ਘਰਾਂ ਵਿੱਚ ਸੁਰੱਖਿਆ ਪੂਰਵਕ ਰਿਹਾਇਸ਼, ਖਾਣ-ਪੀਣ, ਕੱਪੜੇ, ਦਵਾਈਆਂ ਅਤੇ ਰੈਗੂਲਰ ਚੈਕ ਅਪ ਦੀ ਸਹੂਲਤ ਦਿੱਤੀ ਜਾਵੇਗੀ।
ਹੜ੍ਹ ਪੀੜਤ ਇਲਾਕਿਆਂ ਵਿੱਚ ਆਂਗਣਵਾੜੀ ਕੇਂਦਰਾਂ ਨੂੰ ਬੱਚਿਆਂ ਲਈ ਸੁਰੱਖਿਆ ਸਥਾਨ ਵਜੋਂ ਤਿਆਰ ਕੀਤਾ ਗਿਆ ਹੈ। ਇਨ੍ਹਾਂ ਕੇਂਦਰਾਂ ਰਾਹੀਂ ਖਿਚੜੀ, ਦਲੀਆ ਅਤੇ ਹੋਰ ਤੁਰੰਤ ਤਿਆਰ ਹੋਣ ਵਾਲਾ ਭੋਜਨ ਪ੍ਰਦਾਨ ਕੀਤਾ ਜਾਵੇਗਾ। ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਬੱਚਿਆਂ ਨਾਲ ਸੰਬੰਧਿਤ ਐਮਰਜੈਂਸੀ ਮਾਮਲਿਆਂ ਲਈ 1098 ਹੈਲਪਲਾਈਨ ਨੰਬਰ 24 ਘੰਟੇ ਕਾਰਗਰ ਹੈ ਤੇ ਨਾਲ ਹੀ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਹਰ ਤਰ੍ਹਾਂ ਤੋਂ ਯਤਨਸ਼ੀਲ ਹੈ।
ਵੀਡੀਓ ਲਈ ਕਲਿੱਕ ਕਰੋ -:
























