ਪੰਜਾਬ ਵਿੱਚ ਖਿਡਾਰੀਆਂ ਨੂੰ ਬਿਨਾਂ ਕਿਸੇ ਟੈਸਟ ਦੇ ਸਰਕਾਰੀ ਨੌਕਰੀ ਮਿਲੇਗੀ। ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬੀ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਸਰਕਾਰ ਕਾਫੀ ਉਤਸ਼ਾਹਿਤ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਖੇਡ ਵਿਭਾਗ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ ਕਿਹਾ ਕਿ ਅਸੀਂ ਜਲਦ ਹੀ ਪੰਜਾਬ ਦੀ ਖੇਡ ਨੀਤੀ ਲਿਆ ਰਹੇ ਹਾਂ। ਜਿਨ੍ਹਾਂ ਰਾਜਾਂ ਦੀ ਖੇਡ ਨੀਤੀ ਚੰਗੀ ਹੈ, ਉਨ੍ਹਾਂ ਦੀ ਵੀ ਸਟੱਡੀ ਕੀਤੀ ਜਾ ਰਹੀ ਹੈ। ਖਿਡਾਰੀ ਆਪਣਾ ਕੰਮ ਕਰ ਰਹੇ ਹਨ, ਹੁਣ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੀਆਂ ਸਹੂਲਤਾਂ ਦਾ ਧਿਆਨ ਰੱਖੇ।
ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ ਦੱਸਿਆ ਕਿ ਸੀ.ਐੱਮ. ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਜੋ ਵੀ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤੇਗਾ, ਉਸ ਨੂੰ 75 ਲੱਖ ਦਾ ਇਨਾਮ ਦਿੱਤਾ ਜਾਵੇਗਾ। ਚਾਂਦੀ ਦਾ ਤਗਮਾ ਜੇਤੂ ਨੂੰ 50 ਲੱਖ ਅਤੇ ਕਾਂਸੀ ਦਾ ਤਗਮਾ ਜੇਤੂ ਨੂੰ 40 ਲੱਖ ਰੁਪਏ ਦਿੱਤੇ ਜਾਣਗੇ।
ਸਰਕਾਰ ਨੇ ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਦੀ ਤਾਰੀਫ ਕੀਤੀ। ਉਹ ਇੱਕ ਕਮਰੇ ਦੇ ਘਰ ਵਿੱਚ ਰਹਿੰਦੀ ਹੈ। ਪਸ਼ੂਆਂ ਦਾ ਚਾਰਾ ਕੱਟਣ ਵਾਲੀ ਮਸ਼ੀਨ ਚਲਾਉਂਦੀ ਹੈ। ਇਸ ਦੇ ਬਾਵਜੂਦ ਉਸ ਨੇ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਖੇਡ ਮੰਤਰੀ ਨੇ ਕਿਹਾ ਕਿ ਹਰਜਿੰਦਰ ਕੌਰ ਇੱਕ ਪ੍ਰੇਰਣਾਸਰੋਤ ਹੈ, ਜਿਸ ਨੇ ਇੰਨੇ ਨੀਵੇਂ ਪੱਧਰ ਤੋਂ ਰਾਸ਼ਟਰਮੰਡਲ ਵਿੱਚ ਸਫਲਤਾ ਹਾਸਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਵਿੱਚ ਖੇਡ ਮੇਲਾ ਕਰਵਾਇਆ ਜਾਵੇਗਾ, ਜਿਸ ਵਿੱਚ ਪਿੰਡ ਪੱਧਰ ਤੋਂ ਪ੍ਰਤਿਭਾ ਨੂੰ ਨਿਖਾਰਿਆ ਜਾਵੇਗਾ। ਇਸ ਤਹਿਤ ਪਿੰਡਾਂ ਵਿੱਚ ਸਟੇਡੀਅਮ ਦੀ ਹਾਲਤ ਵਿੱਚ ਸੁਧਾਰ ਕੀਤਾ ਜਾਵੇਗਾ। ਖੇਡ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਖੇਡ ਮੇਲੇ ਰਾਹੀਂ ਪੰਜਾਬ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ। ਪੰਜਾਬ ਨੂੰ ਪਹਿਲਾਂ ਵਾਂਗ ਹੀ ਖੇਡਾਂ ਵਿੱਚ ਨੰਬਰ ਇੱਕ ਬਣਾਵੇਗੀ।