ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਭੋਜਨ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਮਿਲਾਵਟਖੋਰਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸੇ ਨੂੰ ਲੈ ਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਫੂਡ ਸੇਫਟੀ ਅਤੇ ਹੈਲਥੀ ਡਾਈਟ ਬਾਰੇ ਰਾਜ ਪੱਧਰੀ ਸਲਾਹਕਾਰ ਕਮੇਟੀ ਦੀ ਤੀਜੀ ਮੀਟਿੰਗ ਕੀਤੀ ਅਤੇ ਸੀ.ਐੱਮ. ਮਾਨ ਦੇ ਹੁਕਮਾਂ ਦੀ ਪਾਲਣਾ ਕਰਨ ਦੇ ਨਿਰਦੇਸ ਦਿੱਤੇ।
ਮੁੱਖ ਸਕੱਤਰ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਸਖ਼ਤ ਹਦਾਇਤਾਂ ਹਨ ਕਿ ਲੋਕਾਂ ਦੀ ਕੁਆਲਿਟੀ ਅਤੇ ਸਿਹਤ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਮਿਲਾਵਟਖੋਰੀ ਨੂੰ ਰੋਕਣ ਲਈ ਜਾਗਰੂਕਤਾ ਦੇ ਨਾਲ-ਨਾਲ ਜਾਂਚ, ਲੈਬ ਟੈਸਟਿੰਗ ਆਦਿ ਦੇ ਨਾਲ-ਨਾਲ ਪ੍ਰਭਾਵੀ ਕਦਮ ਚੁੱਕੇ ਜਾਣ ਕਿਉਂਕਿ ਇਹ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ। ਸੂਬਾ ਸਰਕਾਰ ਸਿਹਤ ਦੇ ਮਾਮਲੇ ਵਿੱਚ ਬਹੁਤ ਗੰਭੀਰ ਹੈ।
ਉਨ੍ਹਾਂ ਸਬਜ਼ੀਆਂ ਅਤੇ ਫਲਾਂ ਨੂੰ ਗੈਰ-ਕੁਦਰਤੀ ਢੰਗ ਨਾਲ ਪਕਾਉਣ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਜਾਂਚ ਹੋਣੀ ਚਾਹੀਦੀ ਹੈ। ਫੂਡ ਸੇਫਟੀ ਮੋਬਾਈਲ ਵਾਹਨਾਂ ਅਤੇ ਟੈਸਟਿੰਗ ਲੈਬਾਰਟਰੀਆਂ ਨੂੰ ਵਧਾਇਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਹਿੰਦੂ ਨੇਤਾ ਸੂਰੀ ਦੇ ਭਰਾ ‘ਤੇ ਹਮਲਾ! ਬ੍ਰਿਜ ਮੋਹਨ ਨੇ ਚਲਾਈਆਂ ਗੋਲੀਆਂ, ਬੋਲੇ- ‘ਅੱਤਵਾਦੀਆਂ ਤੋਂ ਮਿਲੀਆਂ ਧਮਕੀਆਂ’
ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਵਿਦਿਆਰਥੀਆਂ ਵਿੱਚ ਮੁਕਾਬਲੇ ਕਰਵਾਏ ਜਾਣ। ਖਾਣ-ਪੀਣ ਦੀਆਂ ਵਸਤੂਆਂ ਦੀ ਵਿਕਰੀ ਲਈ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰਦੇ ਹੋਏ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਤੋਂ ਬਿਨਾਂ ਕੋਈ ਵੀ ਖਾਣ-ਪੀਣ ਦਾ ਸਮਾਨ ਨਾ ਵੇਚਿਆ ਜਾਵੇ।
ਵੀਡੀਓ ਲਈ ਕਲਿੱਕ ਕਰੋ -: