ਸੰਗਰੂਰ ਜ਼ਿਮਨੀ ਚੋਣਾਂ ਦੀਆਂ ਵੱਖ-ਵੱਖ ਸੀਟਾਂ ਦੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ। ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ ਲਗਾਤਾਰ ਆਪਣੀ ਲੀਡ ਬਣਾਈ ਹੋਈ ਹੈ। ਉਹ 3098 ਫਰਕ ਨਾਲ ਸਭ ਤੋਂ ਆਮ ਆਦਮੀ ਪਾਰਟੀ ਤੋਂ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ‘ਤੇ ‘ਆਪ’ ਦੇ ਗੁਰਮੇਲ ਸਿੰਘ, ਤੀਜੇ ‘ਤੇ ਕਾਂਗਰਸ ਦੇ ਦਲਵੀਰ ਗੋਲਡੀ, ਚੌਥੇ ਨੰਬਰ ‘ਤੇ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਤੇ ਪੰਜਵੇਂ ਨੰਬਰ ‘ਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਹੈ। ਹੁਣ ਤੱਕ 4 ਲੱਖ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ, ਜਦਕਿ 3 ਲੱਖ ਵੋਟਾਂ ਦੀ ਗਿਣਤੀ ਹੋਣੀ ਅਜੇ ਬਾਕੀ ਹੈ।
ਹੁਣ ਤੱਕ 27ਵੇਂ ਰਾਊਂਡ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ ਸਿਮਰਨਜੀਤ ਮਾਨ ਨੂੰ 1,73,480 ਵੋਟਾਂ ਪਈਆਂ ਹਨ, ਜਦਕਿ ਦੂਜੇ ਨੰਬਰ ‘ਤੇ ‘ਆਪ’ ਦੇ ਗੁਰਮੇਲ ਸਿੰਘ ਨੂੰ 1,70,382 ਵੋਟਾਂ ਪਈਆਂ ਹਨ। ਉਥੇ ਹੀ ਕਾਂਗਰਸ ਦੇ ਦਲਵੀਰ ਗੋਲਡੀ ਨੂੰ 55,442 ਵੋਟਾਂ, BJP ਦੇ ਕੇਵਲ ਢਿੱਲੋਂ ਨੂੰ 44,733 ਵੋਟਾਂ ਅਤੇ ਬੀਬੀ ਕਮਲਦੀਪ ਰਾਜੋਆਣਾ ਨੂੰ ਪਈਆਂ 29,963 ਵੋਟਾਂ ਪਈਆਂ ਹਨ।
ਸੰਗਰੂਰ ਜ਼ਿਮਨੀ ਚੋਣਾਂ ਦੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ। ਸਿਮਨਜੀਤ ਮਾਨ ਤੇ ਗੁਰਮੇਲ ਸਿੰਘ ਵਿਚਾਲੇ ਸਖਤ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਨ੍ਹਾਂ ਨੇ ਇੱਥੋਂ ਲਗਾਤਾਰ 2 ਵਾਰ ਰਿਕਾਰਡ ਫਰਕ ਨਾਲ ਚੋਣ ਜਿੱਤੀ। ਇਸ ਦੇ ਨਾਲ ਹੀ ਸੰਗਰੂਰ ਚੋਣ ਨਤੀਜਿਆਂ ਨੂੰ ਲੈ ਕੇ ਪੰਜਾਬ ਦੀ 100 ਦਿਨ ਪੁਰਾਣੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਭਰੋਸੇਯੋਗਤਾ ਵੀ ਦਾਅ ‘ਤੇ ਲੱਗੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: