ਬੀਤੇ ਹਫਤੇ 424 ਵੀਆਈਪੀਜ਼ ਦੀ ਸੁਰੱਖਿਆ ਵਾਪਸ ਲਈ ਗਈ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਅਹਿਮ ਐਲਾਨ ਕਰਦਿਆਂ ਇਨ੍ਹਾਂ ਸਾਰੇ 424 VIP’s ਦੀ ਸੁਰੱਖਿਆ ਨੂੰ ਬਹਾਲ ਕਰ ਦਿੱਤਾ ਗਿਆ ਹੈ ਤੇ ਸਾਰੇ ਮੁਲਾਜ਼ਮਾਂ ਨੂੰ ਆਪੋ-ਆਪਣੀ ਡਿਊਟੀ ‘ਤੇ ਪਰਤਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਕਾਰਨ ਵੀਆਈਪੀਜ਼ ਦੀ ਸੁਰੱਖਿਆ ਘਟਾਈ ਗਈ ਸੀ ਜਿਸ ਨੂੰ ਫਿਰ ਤੋਂ ਬਹਾਲ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਘੱਲੂਘਾਰਾ ਦਿਵਸ ਤੋਂ ਪਹਿਲਾਂ ਹੀ ਤਾਇਨਾਤੀ ‘ਤੇ ਵਾਪਸ ਜਾਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੀ ਪੰਜਾਬ ਸਰਕਾਰ ਤੋਂ ਸੁਰੱਖਿਆ ਵਾਪਸ ਲੈਣ ਸਬੰਧੀ ਜਵਾਬ ਮੰਗਿਆ ਗਿਆ ਸੀ ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ‘ਆਪ’ ਸਰਕਾਰ ਵੱਲੋਂ 424 ਵੀਆਈਪੀਜ਼ ਦੀ ਸੁਰੱਖਿਆ ਨੂੰ ਬਹਾਲ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਆਮ ਆਦਮੀ ਪਾਰਟੀ ਘਿਰਦੀ ਨਜ਼ਰ ਆ ਰਹੀ ਹੈ। ਲੋਕਾਂ ਵਿਚ ਰੋਸ ਹੈ ਕਿਉਂਕਿ ਮੂਸੇਵਾਲਾ ਦੀ ਹੱਤਿਆ ਤੋਂ 2 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਉਸ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਸੀ।