ਹੁਸਿ਼ਆਰਪੁਰ ‘ਚ ਵਿਦਿਆਰਥੀ ਮਨਪ੍ਰੀਤ ਸਿੰਘ ਮੰਨਾ ਦੇ ਕਤਲ ਮਾਮਲੇ ਵਿੱਚ ਪੰਜ ਸਾਲਾਂ ਬਾਅਦ ਅਖੀਰ ਇਨਸਾਫ ਮਿਲਿਆ। ਇਸ ਮਾਮਲੇ ‘ਚ ਮਾਣਯੋਗ ਅਦਾਲਤ ਵੱਲੋਂ ਅੱਜ ਸੁਣਵਾਈ ਹੋਈ। ਹੁਸਿ਼ਆਰਪੁਰ ਦੇ ਮਾਣਯੋਗ ਅਡੀਸ਼ਨਲ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਦੀ ਅਦਾਲਤ ਨੇ ਕਤਲ ਕੇਸ ‘ਚ ਦੋਸ਼ੀ ਪਾਏ ਗਏ 7 ਵਿਅਕਤੀਆਂ ਨੂੰ ਉਮਰਕੈਦ ਦੀ ਸਜ਼ਾ ਦੇ ਹੁਕਮ ਸੁਣਾਏ, ਜਦਕਿ ਇਸ ਮਾਮਲੇ ‘ਚ ਦੀਪਕ ਕੁਮਾਰ ੳਰੁਫ ਬਿੰਨੀ ਗੁੱਜਰ ਅਤੇ ਅਰਸ਼ਦੀਪ ਨੂੰ ਬਰੀ ਕਰ ਦਿੱਤਾ ਗਿਆ।
ਦੱਸਣਯੋਗ ਐ ਕਿ ਮਨਦੀਪ ਸਿੰਘ ਮੰਨਾ ਸਾਲ 2016 ਵਿੱਚ ਸਵਾਮੀ ਸਰਵਾਨੰਦ ਗਿਰੀ ਰੀਜਨਲ ਸੈਂਟਰ ‘ਚ ਬੀਏਐਲਐਲਬੀ ਦੀ ਸਿੱਖਿਆ ਹਾਸਿਲ ਕਰ ਰਿਹਾ ਸੀ। ਯੂਨੀਵਰਸਿਟੀ ਦੇ ਬਾਹਰ ਹੀ ਕੁਝ ਨੌਜਵਾਨਾਂ ਵੱਲੋਂ ਉਸਦਾ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬਾਅਦ ਥਾਣਾ ਸਦਰ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਦਵਿੰਦਰ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ ਸੀ।
ਹੁਣ ਹੁਸਿ਼ਆਰਪੁਰ ਦੀ ਮਾਣਯੋਗ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ ਪੂਰੀ ਕਰਦੇ ਹੋਏ ਮਾਮਲੇ ‘ਚ ਦੋਸ਼ੀ ਪਾਏ ਗਏ ਨੌਜਵਾਨਾਂ ਨੂੰ ਸਜ਼ਾ ਅਤੇ ਜੁਰਮਾਨੇ ਦੇ ਹੁਕਮ ਸੁਣਾਏ ਹਨ। ਜਾਣਕਾਰੀ ਦਿੰਦਿਆਂ ਅਡੀਸ਼ਨਲ ਜਿ਼ਲ੍ਹਾ ਅਥਾਰਟੀ ਮੈਡਮ ਮਨਦੀਪ ਚਾਹਲ ਨੇ ਦੱਸਿਆ ਕਿ ਅਦਾਲਤ ਵੱਲੋਂ ਮਾਮਲੇ ‘ਚ ਦੋਸ਼ੀ ਪਾਏ ਗਏ 7 ਨੌਜਵਾਨਾਂ ਨੂੰ ਉਮਰ ਕੈਦ ਦੀ ਸ਼ਜਾ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ ਗਏ ਹਨ। ਅਦਾਲਤ ਵਲੋਂ ਇਸ ਮਾਮਲੇ ‘ਚ ਬਿੰਨੀ ਗੁੱਜਰ ਅਤੇ ਇਕ ਹੋਰ ਨੌਜਵਾਨ ਅਰਸ਼ਦੀਪ ਨੂੰ ਬਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਦਲਿਤ ਨੌਜਵਾਨ ਦੀ ਮੌਤ ਦਾ ਮਾਮਲਾ : ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ‘ਤੇ ਦੋਸ਼ੀ ਅਫਸਰਾਂ ‘ਤੇ ਕੇਸ ਦਰਜ ਕਰਨ ਦਾ ਹੁਕਮ