Manpreet Badal’s father : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਉਮਰ 88 ਸਾਲ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਬਾਦਲ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ। ਮਨਪ੍ਰੀਤ ਸਿੰਘ ਬਾਦਲ ਅਤੇ ਭਤੀਜੇ ਸੁਖਬੀਰ ਸਿੰਘ ਬਾਦਲ ਨੇ ਗੁਰਦਾਸ ਬਾਦਲ ਦੀ ਮ੍ਰਿਤਕ ਦੇਹ ਨੂੰ ਅਗਨੀ ਭੇਟ ਕੀਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਉਨ੍ਹਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਬਾਦਲ ਪਰਿਵਾਰ ਨੂੰ ਇਸ ਮੁਸ਼ਕਿਲ ਦੀ ਘੜੀ ਵਿਚੋਂ ਨਿਕਲਣ ਲਈ ਉਨ੍ਹਾਂ ਨੂੰ ਬਲ ਬਖਸ਼ਣ। ਗੁਰਦਾਸ ਬਾਦਲ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਪਿਛਲੇ ਕੁਝ ਦਿਨਾਂ ਤੋਂ ਦਾਖਲ ਸਨ। ਉਨ੍ਹਾਂ ਦੀ ਤਬੀਅਤ 2-3 ਪਹਿਲਾਂ ਕਾਫੀ ਨਾਜੁਕ ਸੀ। ਕੱਲ ਰਾਤ ਉਨ੍ਹਾਂ ਨੇ ਆਖਰੀ ਸਾਹ ਲਏ। ਇਕ ਮਹੀਨਾ ਪਹਿਲਾਂ ਹੀ ਗੁਰਦਾਸ ਬਾਦਲ ਦੀ ਪਤਨੀ ਦਾ ਦੇਹਾਂਤ ਹੋਇਆ ਸੀ। ਇਸੇ ਗੱਲ ਦਾ ਉਨ੍ਹਾਂ ਨੂੰ ਕਾਫੀ ਸਦਮਾ ਲੱਗਾ ਸੀ।