ਪੰਜਾਬ ਦਾ ਇੱਕ ਹੋਰ ਕਿਸਾਨ ਕਰਜ਼ੇ ਦੀ ਭੇਟ ਚੜ੍ਹ ਗਿਆ। ਮਾਨਸਾ ਜ਼ਿਲ੍ਹੇ ਦੇ ਕਿਸਾਨ ਨੇ ਕਰਜ਼ੇ ਪਿੱਛੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪਿੰਡ ਦਲੀਏਵਾਲੀ ਵਿੱਚ ਸ਼ਨੀਵਾਰ ਰਾਤ ਇੱਕ ਕਿਸਾਨ ਨੇ ਆਰਥਿਕ ਤੰਗੀ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਚਾਰ ਬੱਚੇ ਛੱਡ ਗਿਆ ਹੈ। ਉਸ ‘ਤੇ ਇੱਕ ਰੁਪਏ ਦਾ ਕਰਜ਼ਾ ਦੱਸਿਆ ਗਿਆ ਹੈ। ਪਿੰਡ ਦਲੀਏਵਾਲੀ ਦੇ ਰਹਿਣ ਵਾਲੇ ਜਸਪਾਲ ਸਿੰਘ ਨੇ ਦੱਸਿਆ ਕਿ ਕਿਸਾਨ ਰਾਜ ਸਿੰਘ (40) ਇੱਕ ਏਕੜ ਜ਼ਮੀਨ ਵਿੱਚ ਖੇਤੀ ਕਰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਘਰੇਲੂ ਸਣੇ ਹੋਰ ਕਰਜ਼ਿਆਂ ਕਰਕੇ ਇਹ ਜ਼ਮੀਨ ਵੀ ਵੇਚੀ ਗਈ ਸੀ। ਇਸ ਤੋਂ ਬਾਅਦ ਉਸ ਨੂੰ ਚਿੰਤਾ ਹੋਣ ਲੱਗੀ। ਇਸ ਤੋਂ ਪ੍ਰੇਸ਼ਾਨ ਹੋ ਕੇ ਸ਼ਨੀਵਾਰ ਰਾਤ ਉਸ ਨੇ ਆਪਣੇ ਖੇਤ ‘ਚ ਜਾ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਮ੍ਰਿਤਕ ਦੇ ਚਾਰ ਬੱਚੇ ਹਨ।
ਇਹ ਵੀ ਪੜ੍ਹੋ : ਹੜ੍ਹਾਂ ਨਾਲ ਸਮੰਦਰ ਬਣਿਆ PAK, 1200 ਮੌਤਾਂ, ਫੈਲੀ ਭੁਖਮਰੀ, ਹਿੰਦੂਆਂ ਨੇ ਪੀੜਤਾਂ ਲਈ ਖੋਲ੍ਹੇ ਮੰਦਰਾਂ ਦੇ ਬੂਹੇ
ਥਾਣਾ ਬਹਿਣੀਵਾਲ ਦੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਤੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਅਤੇ ਕਰਜ਼ਾ ਮੁਆਫ਼ ਕਰਨ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: