Mansa MLA Manshahia : ਪੰਜਾਬ ਵਿਚ ਕੋਰੋਨਾ ਦੇ ਕਹਿਰ ਦੌਰਾਨ ਮੰਤਰੀਆਂ ਤੇ ਵਿਧਾਇਕਾਂ ਦੀਆਂ ਰਿਪੋਰਟਾਂ ਲਗਾਤਾਰ ਪਾਜ਼ੀਟਿਵ ਆਉਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਪਾਜ਼ੀਟਿਵ ਪਾਏ ਜਾਣ ਪਿੱਛੋਂ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਵਿਚ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਐਸਪੀ (ਐਚ) ਸਤਨਾਮ ਸਿੰਘ ਵੀ ਸ਼ਾਮਲ ਸੀ। ਇਨ੍ਹਾਂ ਦੋਹਾਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੀਟਿਵ ਆਈਆਂ ਹਨ। ਇਸ ਦੇ 8 ਹੋਰਨਾਂ ਦੀਆਂ ਰਿਪੋਰਟਾਂ ਵਿਚ ਵੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿਚ ਹੀ ਕੁਆਰੰਟਾਈਨ ਕਰ ਲਿਆ ਹੈ। ਦੱਸਣਯੋਗ ਹੈ ਕਿ ਮੰਤਰੀ ਗੁਰਪ੍ਰੀਤ ਕਾਂਗੜ 15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਣ ਦੀ ਰਸਮ ਨਿਭਾਉਣ ਲਈ ਸਮਾਗਮ ਵਿਚ ਪਹੁੰਚੇ ਸਨ, ਜਿਸ ਦੌਰਾਨ ਉਹ ਕਈ ਅਫਸਰਾਂ ਤੇ ਸਮਾਗਮ ਵਿਚ ਸ਼ਾਮਲ ਹੋਏ ਲੋਕਾਂ ਦੇ ਸੰਪਰਕ ਵਿਚ ਆਏ ਸਨ। ਕਾਂਗੜ ਦੀ ਸਿਹਤ ਖਰਾਬ ਹੋਣ ਕਰਕੇ ਉਨ੍ਹਾਂ ਦਾ ਮਾਨਸਾ ਜ਼ਿਲ੍ਹੇ ਵਿਚ ਵੀ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਥੇ ਉਹ ਪਾਜ਼ੀਟਿਵ ਪਾਏ ਗਏ ਸਨ। ਦੱਸ ਦੇਈਏ ਕਾਂਗੜ ਤੋਂ ਬਾਅਦ ਤੋਂ ਬਾਅਦ ਪੰਜਾਬ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵੀ ਕੋਰੋਨਾ ਪਾਜ਼ੀਟਿਵ ਆਏ ਸਨ। ਇਨ੍ਹਾਂ ਨੇ ਵੀ ਅਜ਼ਾਦੀ ਦਿਹਾੜੇ ਮੌਕੇ ਸਮਾਗਮ ਵਿਚ ਹਿੱਸਾ ਲਿਆ ਸੀ।