ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਦੂਜੇ ਪਾਸੇ ਪੰਜਾਬ ਕਾਂਗਰਸ ਵਿੱਚ ਹਲਚਲ ਮੁੱਕਦੀ ਵਿਖਾਈ ਨਹੀਂ ਦੇ ਰਹੀ ਹੈ। ਹੁਣ ਪਾਰਟੀ ਵੱਲੋਂ ਟਿਕਟਾਂ ਵੰਡਣ ਨੂੰ ਲੈ ਕੇ ਹੰਗਾਮੇ ਸ਼ੁਰੂ ਹੋ ਗਏ ਹਨ। ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਵਿਵਾਦਾਂ ਵਿੱਚ ਰਹੇ ਸਿੰਗਰ ਸਿੱਧੂ ਮੂਸੇਵਾਲਾ ਨੂੰ ਹਲਕਾ ਮਾਨਸਾ ਤੋਂ ਉਮੀਦਵਾਰ ਬਣਾਏ ਜਾਣ ‘ਤੇ ਬਵਾਲ ਮਚ ਗਿਆ ਹੈ। ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਪੰਜਾਬ ਕਾਂਗਰਸ ਖ਼ਿਲਾਫ਼ ਬਗਾਵਤ ਦੇ ਸੁਰ ਬੁਲੰਦ ਕਰ ਦਿੱਤੇ ਹਨ। ਉਨ੍ਹਾਂ ਅੱਜ ਪਾਰਟੀ ਹਾਈਕਮਾਨ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਇਸ ਦਾ ਵਿਰੋਧ ਕੀਤਾ।
ਮਾਨਸ਼ਾਹੀਆ ਨੇ ਚਿੱਠੀ ਵਿੱਚ ਲਿਖਿਆ ਕਿ ਸਿੱਧੂ ਮੂਸੇਵਾਲਾ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਮਾਨਸਾ ਹਲਕੇ ਤੋਂ ਟਿਕਟ ਦੇਣ ਦੀ ਸਿਆਸਤ ਖੇਡੀ ਜਾ ਰਹੀ ਹੈ। ਉਨ੍ਹਾਂ ਲਿਖਿਆ ਕਿ ਮੇਰੀ ਵਿਧਾਨ ਸਭਾ ਹਲਕਾ ਮਾਨਸਾ ਤੋਂ ਟਿਕਟ ਕੱਟਣ ਦੀਆਂ ਵਿਉਂਤਾ ਘੜੀਆਂ ਜਾ ਰਹੀਆਂ ਹਨ। ਮਾਨਸ਼ਾਹੀਆ ਨੇ ਰਾਹੁਲ ਗਾਂਧੀ ਨੂੰ ਬੇਨਤੀ ਕੀਤੀ ਮੂਸੇਵਾਲਾ ਨੂੰ ਟਿਕਟ ਨਾ ਦੇ ਕੇ ਉਨ੍ਹਾਂ ਨੂੰ ਟਿਕਟ ਦਿੱਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਮਾਨਸ਼ਾਹੀਆ ਪਹਿਲਾਂ ਆਮ ਆਦਮੀ ਪਾਰਟੀ ਨਾਲ ਜੁੜੇ ਸਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ 20000 ਤੋਂ ਉੱਪਰ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ। ਇਸ ਪਿੱਛੋਂ 2019 ਵਿਚ ਲੋਕ ਸਭਾ ਦੀਆਂ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਨ ਤੇ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਬਣੇ। ਉਨ੍ਹਾਂ ਦਾ ਭਰਾ ਐਡਵੋਕੇਟ ਸਿਮਰਜੀਤ ਸਿੰਘ ਮਾਨਸ਼ਾਹੀਆ ਮਾਨਸਾ ਤੋਂ ਲਗਾਤਾਰ ਤਿੰਨ ਸਾਲ ਯੂਥ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਰਿਹਾ ਹੈ।