Maps will only be approved : ਚੰਡੀਗੜ੍ਹ : ਪੰਜਾਬ ਵਿਚ ਅੱਜ ਤੋਂ ਨਕਸ਼ਿਆਂ ਨੂੰ ਆਨਲਾਈਨ ਪੋਰਟਲ ‘ਈਨਕਸ਼ਾ‘ ਰਾਹੀਂ ਮਨਜ਼ੂਰੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਆਨਲਾਈਨ ਬਿਲਡਿੰਗ ਪਲਾਨ ਪ੍ਰਵਾਨਗੀ ਪ੍ਰਣਾਲੀ (ਓਬੀਪੀਏਐੱਸ) ਦੇ ਨਾਲ-ਨਾਲ ਮੁਫਤ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਰੈਗੂਲਰਾਈਜ਼ੇਸ਼ਨ ਪਾਲਿਸੀ ਤਹਿਤ ਪਲਾਟਾਂ ਦੀ ਬਿਲਡਿੰਗ ਯੋਜਨਾ ਦੀ ਮਨਜ਼ੂਰੀ, ਆਨਲਾਈਨ ਲੇਆਉਟ ਪ੍ਰਵਾਨਗੀ, ਜ਼ਮੀਨੀ ਵਰਤੋਂ ਦੀ ਮਨਜ਼ੂਰੀ ਆਨਲਾਈਨ ਪ੍ਰਵਾਨਗੀ ਹਾਸਲ ਕੀਤੀ ਜਾ ਸਕਦੀ ਹੈ।
ਇਸ ਨਾਲ ਲੋਕਾਂ ਨੂੰ CAD ਡਰਾਇੰਗ ਫਾਈਲ ਦੀ ਕੰਪਿਊਟਰ ਵੈਰੀਫਿਕੇਸ਼ਨ, ਆਨਲਾਈਨ ਭੁਗਤਾਨ ਦੀ ਸਹੂਲਤ, ਫਾਈਲਾਂ ਦੀ ਮੂਵਮੈਂਟ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪ੍ਰਵਾਨਗੀ, ਆਨਲਾਈਨ ਸਟੇਟਸ ਸ਼ੇਅਰ ਕਰਨਾ, ਈ-ਮੇਲ ਅਤੇ ਬਿਨੈਕਾਰਾਂ ਨੂੰ SMS ਰਾਹੀਂ ਕੰਪਿਊਟਰ ਦੁਆਰਾ ਤਿਆਰ ਕੀਤਾ ਸਰਟੀਫਿਕੇਟ ਡਿਜੀਟਲ ਦਸਤਖਤਾਂ ਆਦਿ ਲਾਭ ਮਿਲੇਗਾ। ਦੱਸਣਯੋਗ ਹੈ ਕਿ ਬਿਲਡਿੰਗ ਪਲਾਨਸ ਦੀ ਆਨਲਾਈਨ ਮਨਜ਼ੂਰੀ ਲਈ 15 ਅਗਸਤ, 2018 ਨੂੰ ਈ-ਪੋਰਟਲ ਦੀ ਸ਼ੁਰੂਆਤ ਕੀਤੀ ਗਈ ਸੀ। ਪਹਿਲਾਂ ਇਸ ਪੋਰਟਲ ਵਿਚ ਕੁਝ ਤਕਨੀਕੀ ਖਾਮੀਆਂ ਸਨ, ਜਿਨ੍ਹਾਂ ਨੂੰ ਹੁਣ ਹੱਲ ਕਰਕੇ ਇਸ ਪੋਰਟਲ ਨੂੰ ਸੁਚੱਜੇ ਨਾਲ ਮੁੜ ਚਾਲੂ ਕੀਤਾ ਗਿਆ ਹੈ।
ਇਸ ਬਾਰੇ ਹਿਦਾਇਤਾਂ ਜਾਰੀ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਨਗਰ ਨਿਗਮਾਂ ਦੇ ਸਮੂਹ ਕਮਿਸ਼ਨਰਾਂ ਅਤੇ ਖੇਤਰੀ ਡਾਇਰੈਕਟਰਾਂ ਨੂੰ ਬਿਲਡਿੰਗ ਪਲਾਨਸ ਨੂੰ ਸਿਰਫ ਆਨਲਾਈਨ ਪੋਰਟਲ ਰਾਹੀਂ ਮਨਜ਼ੂਰੀ ਦੇਣ ਲਈ ਹਿਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਬਿਲਡਿੰਗ ਪਲਾਨ ਅਤੇ ਹੋਰ ਸੇਵਾਵਾਂ ਪੋਰਟਲ-ਅਨੈਕਸ਼ਾ ਉੱਤੇ ਮੁਸ਼ਕਲ ਰਹਿਤ ਢੰਗ ਨਾਲ ਅਸਾਨੀ ਨਾਲ ਉਪਲਬਧ ਹਨ। 05 ਅਗਸਤ, 2020 ਤੋਂ ਬਾਅਦ ਵਿਭਾਗ ਵਿੱਚ ਇਹ ਸਾਰੇ ਕੰਮ ਸਿਰਫ ਈ ਪੋਰਟਲ ਰਾਹੀਂ ਕੀਤੇ ਜਾ ਰਹੇ ਹਨ ਅਤੇ ਕਿਸੇ ਵੀ ਕੰਮ ਨੂੰ ਹੱਥੀਂ ਨਹੀਂ ਨਿਪਟਾਇਆ ਜਾਵੇਗਾ।