ਸਮਾਣਾ ਹਲਕੇ ‘ਚ ਅੱਜ ਪਹੁੰਚੇ ਪੰਜਾਬ ਸਰਕਾਰ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਕਿ ਸਾਰੇ ਪਿੰਡਾਂ ਨੂੰ ਕਲੱਸਟਰ ਬਣਾ ਕੇ ਅਜਿਹੇ ਮੈਰਿਜ ਪੈਲੇਸਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਪਿੰਡਾਂ ਵਿੱਚ 15 ਦੇ ਕਰੀਬ ਮੈਰਿਜ ਪੈਲੇਸ ਬਣਾਏ ਜਾਣਗੇ। ਇੱਥੇ ਪਿੰਡ ਦੇ ਆਮ ਲੋਕਾਂ ਸਮੇਤ ਐਸ.ਸੀ., ਬੀ.ਸੀ ਅਤੇ ਲੋੜਵੰਦ ਪਰਿਵਾਰਾਂ ਨੂੰ ਬਹੁਤ ਘੱਟ ਖਰਚੇ ‘ਤੇ ਚੰਗੀਆਂ ਸਹੂਲਤਾਂ ਮਿਲਣਗੀਆਂ।
ਪਿੰਡਾਂ ਦਾ ਹਰ ਪੱਖੋਂ ਵਿਕਾਸ ਕਰਨਾ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਹਲਕਾ ਸਮਾਣਾ ਦੇ ਪਿੰਡ ਖੇੜੀ ਮਨੀਆਂ ਵਿਖੇ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਕਮਿਊਨਿਟੀ ਸੈਂਟਰ-ਕਮ-ਮੈਰਿਜ ਪੈਲੇਸ ਦਾ ਉਦਘਾਟਨ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਸ਼ਹਿਰਾਂ ਦੇ ਬਰਾਬਰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਏਗੀ। ਇਸ ਮੈਰਿਜ ਪੈਲੇਸ ਨੂੰ ਹੋਰ ਸਹੂਲਤਾਂ ਦੇਣ ਲਈ 5 ਲੱਖ ਰੁਪਏ ਜਾਰੀ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਪੈਲੇਸ ਦੀ ਵਰਤੋਂ ਇਸ ਪਿੰਡ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਆਪਣੇ ਬੱਚਿਆਂ ਦੇ ਵਿਆਹ ਅਤੇ ਹੋਰ ਸਮਾਗਮਾਂ ਲਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇੱਥੇ ਬਹੁਤ ਹੀ ਮਾਮੂਲੀ ਕਿਰਾਏ ‘ਤੇ ਵਧੀਆ ਮੈਰਿਜ ਪੈਲੇਸ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਦਰਸ਼ਨਾਂ ਨੂੰ ਹਜ਼ਾਰਾਂ ਦੀ ਗਿਣਤੀ ‘ਚ ਉਮੜੀ ਸੰਗਤ (ਤਸਵੀਰਾਂ)
ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਅਮਨਦੀਪ ਸਿੰਘ ਸੋਨੂੰ ਥਿੰਦ, ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਸਮੇਤ ਬਲਾਕ ਪ੍ਰਧਾਨ ਇੰਦਰਜੀਤ ਸਿੰਘ ਭੰਗੂ, ਨਰਿੰਦਰ ਸਿੰਘ ਭੰਗੂ, ਸਰਬਜੀਤ ਕੌਰ ਸਰਪੰਚ, ਮਲਕੀਤ ਸਿੰਘ ਗਿੱਲ, ਹਰਦੀਪ ਸਿੰਘ, ਸਾਹਿਬ ਕੌਰ, ਨਿਰਮਲ ਕੌਰ, ਸ. ਅਵਤਾਰ ਸਿੰਘ ਅਤੇ ਸਰਪੰਚ ਸੰਪੂਰਨ ਸਿੰਘ, ਟੀ.ਸੀ.ਗੁਰਮੁਖ ਸਿੰਘ, ਏ.ਈ ਬਲਬੀਰ ਸਿੰਘ ਅਤੇ ਬੀ.ਡੀ.ਓ ਅਮਰੀਕ ਸਿੰਘ ਆਦਿ ਵੀ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ : –