ਬਟਾਲਾ ਤਹਿਤ ਪੈਂਦੇ ਪਿੰਡ ਦਾਬਾਂਵਾਲ ਦੀ ਇਕ ਵਿਆਹੁਤਾ ਕੁੜੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਰਾਜਵੰਤ ਕੌਰ ਵਜੋਂ ਹੋਈ ਹੈ। ਉਥੇ ਹੀ ਮ੍ਰਿਤਕ ਕੁੜੀ ਦੇ ਪਰਿਵਾਰ ਦਾ ਦੋਸ਼ ਹੈ ਕਿ ਧੀ ਦਾ ਸਹੁਰੇ ਪਰਿਵਾਰ ਅਕਸਰ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ।
ਪੇਕਾ ਪਰਿਵਾਰ ਨੇ ਧੀ ਦੇ ਕਤਲ ਹੋਣ ਦੇ ਵੀ ਦੋਸ਼ ਲਗਾਏ ਜਾ ਰਹੇ ਹਨ। ਉਧਰ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਪੂਰੇ ਮਾਮਲੇ ’ਤੇ ਮ੍ਰਿਤਕ ਕੁੜੀ ਰਾਜਵੰਤ ਕੌਰ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਦਾਬਾਂਵਾਲ ਦੇ ਰਹਿਣ ਵਾਲੇ ਰਵਿੰਦਰ ਸਿੰਘ ਨਾਲ ਕਰੀਬ ਢਾਈ ਸਾਲ ਪਹਿਲਾਂ ਹੋਇਆ ਸੀ, ਜਿਸ ਵਿਚ ਉਨ੍ਹਾਂ ਦਾ ਇਕ ਛੋਟਾ ਬੱਚਾ ਵੀ ਹੈ।
ਇਹ ਵੀ ਪੜ੍ਹੋ : ਸਕੂਲ ਸੰਚਾਲਕ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ, ਪਰਿਵਾਰਕ ਮੈਂਬਰਾਂ ਵੱਲੋਂ ਸੜਕ ‘ਤੇ ਮ੍ਰਿਤਕ ਦੇਹ ਰੱਖ ਕੇ ਦਿੱਤਾ ਜਾ ਰਿਹਾ ਧਰਨਾ
ਪਿਤਾ ਨੇ ਦੱਸਿਆ ਕਿ ਵਿਆਹ ਮੌਕੇ ਉਨ੍ਹਾਂ ਆਪਣੀ ਸਮਰੱਥਾ ਮੁਤਾਬਕ ਦਾਜ ਵੀ ਦਿੱਤਾ ਸੀ ਪਰ ਮੁੰਡਾ ਪਰਿਵਾਰ ਲਗਾਤਾਰ ਸਾਡੀ ਧੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਸਵੇਰੇ ਉਹ ਆਪਣੀ ਧੀ ਨੂੰ ਮਿਲਣ ਲਈ ਆਏ ਹਨ ਅਤੇ ਇਥੇ ਪਿੰਡ ਪਹੁੰਚ ਕੇ ਉਨ੍ਹਾਂ ਨੂੰ ਪਤਾ ਲਗਾ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਉਜਾੜਿਆ ਹੱਸਦਾ ਵੱਸਦਾ ਪਰਿਵਾਰ, ਭਿਆਨਕ ਹਾਦਸੇ ‘ਚ ਮਾਂ-ਧੀ ਦੀ ਦਰਦਨਾਕ ਮੌਤ
ਉਥੇ ਹੀ ਮ੍ਰਿਤਕ ਦੇ ਭਰਾ ਦਾ ਦੋਸ਼ ਹੈ ਕਿ ਰਾਜਵੰਤ ਕੌਰ ਨੇ ਖੁਦ ਫਾਹਾ ਨਹੀਂ ਲਿਆ ਸਗੋਂ ਉਸ ਦੇ ਪਤੀ ਅਤੇ ਸਹੁਰੇ ਪਰਿਵਾਰ ਨੇ ਜ਼ਬਰਦਸਤੀ ਫਾਹਾ ਦੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਹੈ ਅਤੇ ਮ੍ਰਿਤਕ ਦਾ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ । ਉਧਰ ਇਸ ਸਬੰਧੀ ਸੂਚਨਾ ਮਿਲਣ ਮੌਕੇ ਤੇ ਪਹੁਚੇ ਪੁਲਸ ਥਾਣਾ ਸਦਰ ਦੇ ਐੱਸ. ਐੱਚ. ਓ. ਅਮੋਲਕਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦਾਬਾਂਵਾਲ ਵਿਖੇ ਇਕ ਔਰਤ ਨੇ ਫਾਹਾ ਲੈ ਕੇ ਆਤਮਹੱਤਿਆ ਕੀਤੀ ਹੈ ਅਤੇ ਉਹ ਆਪਣੀ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁਚੇ ਹਨ। ਮ੍ਰਿਤਕ ਦੇ ਪੇਕਾ ਪਰਿਵਾਰ ਵੀ ਪਹੁੰਚਿਆ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਹੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।