Married Women found : ਪੰਜਾਬ ਦੇ ਅਬੋਹਰ ਜ਼ਿਲ੍ਹੇ ਦੇ ਪਿੰਡ ਕੱਲਰਖੇੜਾ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਆਪਣੀ ਸਾਲੀ ਨਾਲ ਵਿਆਹ ਕਰਵਾ ਲਿਆ ਸੀ ਅਤੇ ਹੁਣ ਉਸ ਦੀ ਵੀ ਲਾਸ਼ ਮਿਲੀ ਹੈ। ਇਸ ਲਈ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸਹੁਰਿਆਂ ’ਤੇ ਕਤਲ ਦਾ ਇਲਜ਼ਾਮ ਲਗਾਇਆ ਹੈ। ਮ੍ਰਿਤਕਾ ਦੇ ਪਿਤਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਸਹੁਰਿਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਰਾਵਤਸਰ ਦੇ ਵਸਨੀਕ ਰਾਜ ਕੁਮਾਰ ਨੇ ਦੱਸਿਆ ਕਿ ਉਸਨੇ ਆਪਣੀ ਲੜਕੀ ਮਮਤਾ ਦਾ ਵਿਆਹ ਕਰੀਬ 4 ਸਾਲ ਪਹਿਲਾਂ ਕੱਲਰਖੇੜਾ ਦੇ ਵਸਨੀਕ ਰਜਿੰਦਰ ਜੱਟਵਾਲ ਨਾਲ ਕੀਤਾ ਸੀ। ਪਰ, ਵਿਆਹ ਤੋਂ ਬਾਅਦ ਸਹੁਰੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰ ਰਹੇ ਸਨ। ਕੱਲ੍ਹ ਸ਼ਾਮ ਉਸ ਨੂੰ ਫੋਨ ਆਇਆ ਕਿ ਮਮਤਾ ਦੀ ਦਿਲ ਦੇ ਦੌਰੇ ਨਾਲ ਮੌਤ ਹੋ ਗਈ ਹੈ। ਜਦੋਂ ਉਹ ਮਮਤਾ ਦੇ ਸਹੁਰੇ ਘਰ ਪਹੁੰਚਿਆ ਤਾਂ ਉਸ ਦੇ ਅੰਤਮ ਸੰਸਕਾਰ ਦੀਆਂ ਤਿਆਰੀਆਂ ਚੱਲ ਰਹੀਆਂ ਸਨ।
ਰਾਜਕੁਮਾਰ ਨੇ ਦੱਸਿਆ ਕਿ ਮਮਤਾ ਦੇ ਗਲੇ ‘ਤੇ ਜਦੋਂ ਉਸ ਨੇ ਨਿਸ਼ਾਨ ਦੇਖੇ ਤਾਂ ਉਸਨੂੰ ਸ਼ੱਕ ਹੋਇਆ। ਫਿਰ ਉਨ੍ਹਾਂ ਨੇ ਖੂਬ ਹੰਗਾਮਾ ਕੀਤਾ ਅਤੇ ਅੰਤਿਮ ਸੰਸਕਾਰ ਨਹੀਂ ਹੋਣ ਦਿੱਤਾ। ਉਸਨੇ ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮਮਤਾ ਦੇ ਪਤੀ ਰਜਿੰਦਰ, ਦਿਓਰ ਪਵਨ ਕੁਮਾਰ, ਸੱਸ ਸ਼ਾਰਦਾ, ਸਹੁਰੇ ਸਹਿਬਰਾਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ।
ਰਾਜ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਇਹ ਵੀ ਦੱਸਿਆ ਕਿ ਉਸਦੀ ਵੱਡੀ ਲੜਕੀ ਪੂਜਾ ਦਾ ਵਿਆਹ ਵੀ ਰਜਿੰਦਰ ਨਾਲ ਹੋਇਆ ਸੀ ਅਤੇ ਉਸ ਨੂੰ ਵੀ ਬਿਜਲੀ ਦਾ ਕਰੰਟ ਲਗਾ ਕੇ ਮਾਰ ਦਿੱਤਾ ਗਿਆ ਸੀ। ਇੰਨਾ ਹੀ ਨਹੀਂ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਉਸ ਦਾ ਅੰਤਿਮ ਸੰਸਕਾਰ ਵੀ ਕੀਤਾ ਗਿਆ ਸੀ। ਇਕ ਵਾਰ ਫਿਰ ਉਹੀ ਸਭ ਦੁਹਰਾਇਆ ਗਿਆ, ਪਰ ਇਸ ਵਾਰ ਉਹ ਅੰਤਿਮ ਸਸਕਾਰ ਹੋਣ ਤੋਂ ਪਹਿਲਾਂ ਉਥੇ ਪਹੁੰਚ ਗਏ ਨਹੀਂ ਤਾਂ ਸੱਚ ਸਾਹਮਣੇ ਨਹੀਂ ਆਉਂਦਾ।